• Home »
  • ਦੁਨੀਆ
  • » ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਹੋਰ ਵਧੀਆਂ, ਜ਼ਮਾਨਤੀ ਵਾਰੰਟ ਜਾਰੀ

ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਹੋਰ ਵਧੀਆਂ, ਜ਼ਮਾਨਤੀ ਵਾਰੰਟ ਜਾਰੀ

-ਪੰਜਾਬੀਲੋਕ ਬਿਊਰੋ
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਪਾਕਿਸਤਾਨ ਦੀ ਜਵਾਬਦੇਹੀ ਅਦਾਲਤ ਨੇ ਨਵਾਜ਼ ਸ਼ਰੀਫ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਸ਼ਰੀਫ ਨੂੰ 3 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਉਸ ਦੀ ਬੇਟੀ ਮਰੀਅਮ ਅਤੇ ਦਾਮਾਦ ਮੁਹੰਮਦ ਅਫਦਰ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ। ਇਨਾਂ ਦੋਹਾਂ ਉੱਪਰ ਸਾਲ 2006 ਵਿਚ ਲੰਡਨ ਵਿਚ ਇਕ ਆਲੀਸ਼ਾਨ ਫਲੈਟ ਦੇ ਮਾਲਕ ਹੋਣ ਦਾ ਦੋਸ਼ ਲੱਗਾ ਸੀ