ਪਾਕਿ ਵਲੋਂ ਸੀਜ਼ਫਾਇਰ ਦੀ ਉਲੰਘਣਾ ਜਾਰੀ

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ‘ਤੇ ਸੀਜ਼ਫਾਇਰ ਦੀ ਉਲੰਘਣਾ ਕਰਕੇ ਗੋਲੀਬਾਰੀ ਲਗਾਤਾਰ ਜਾਰੀ ਹੈ। ਅੱਜ ਫੇਰ। ਜੰਮੂ ਕਸ਼ਮੀਰ ਦੇ ਛੱਤੀਸਿੰਘਪੁਰਾ ਸੈਕਟਰ ‘ਚ ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਇੱਕ ਪਰਿਵਾਰ ਦੇ 6 ਜੀਅ ਜ਼ਖਮੀ ਹੋ ਗਏ। ਪਾਕਿਸਤਾਨੀ ਰੇਂਜਰਾਂ ਵਲੋਂ ਭਾਰਤੀ ਫੌਜ ਦੀਆਂ ਚੌਕੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਕੱਲ ਗੋਲ਼ਾਬਾਰੀ ਦੀ ਘਟਨਾ ਵਿੱਚ ਇਕ 8 ਸਾਲਾ ਬੱਚੇ ਦੀ ਮੌਤ ਹੋ ਗਈ ਸੀ ਤੇ 4 ਹੋਰ ਜ਼ਖਮੀ ਹੋ ਗਏ ਸਨ।