ਵਿਦਿਆਰਥੀਆਂ ਨੂੰ ਵਰਦੀਆਂ ਹਫਤੇ ਅੰਦਰ ਦੇਣ ਦੇ ਹੁਕਮ

-ਪੰਜਾਬੀਲੋਕ ਬਿਊਰੋ
ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਜਿਲਾ ਜਲੰਧਰ ਅੰਦਰ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਦੀਆਂ ਲਈ ਵਰਦੀਆਂ ਤੇ ਮਿਡ-ਡੇ-ਮੀਲ ਯੋਜਨਾ ਦੀ ਵੰਡ ਦਾ ਜਾਇਜ਼ਾ ਲਿਆ ਅਤੇ ਜੋ ਵਿਦਿਆਰਥੀ ਅਜੇ ਤੱਕ ਵਰਦੀਆਂ ਤੋਂ ਵਾਂਝੇ ਹਨ, ਨੂੰ ਇਕ ਹਫਤੇ ਦੇ ਅੰਦਰ-ਅੰਦਰ ਵਰਦੀਆਂ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਇੱਥੇ ਜਿਲਾ ਭਲਾਈ ਅਫਸਰ ਰਜਿੰਦਰ ਸਿੰਘ, ਡੀ.ਈ.ਓ. ਐਲੀਮੈਂਟਰੀ ਗੁਰਪ੍ਰੀਤ ਕੌਰ, ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਨਿਲ ਅਵਸਥੀ ਨਾਲ ਮੀਟਿੰਗ ਦੌਰਾਨ ਸ੍ਰੀ ਬਾਘਾ ਨੇ ਕਿਹਾ ਕਿ ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਸਾਰੀਆਂ ਲੜਕੀਆਂ ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੁਰੰਤ ਦਿੱਤੀਆਂ ਜਾਣ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 4 ਕਰੋੜ 55 ਲੱਖ ਰੁਪੈ ਜਿਲੇ ਅੰਦਰ ਬੱਚਿਆਂ ਨੂੰ ਵਰਦੀਆਂ ਦੇਣ ਲਈ ਪ੍ਰਾਪਤ ਹੋਈ ਸੀ, ਜਿਸ ਹੁਣ ਤੱਕ ਇਕ ਲੱਖ ਬੱਚਿਅÎਾਂ ਨੂੰ ਵਰਦੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਉਹਨਾਂ ਕਿਹਾ ਕਿ ਵਰਦੀਆਂ ਲਈ ਸਾਰੇ 1397 ਸਕੂਲਾਂ ਨੂੰ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ , ਜਿਸ ਵਿਚੋਂ 900 ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾ ਚੁੱਕੀਆਂÎ ਹਨ। ਸ੍ਰੀ ਬਾਘਾ ਨੇ ਕਿਹਾ ਕਿ ਬਾਕੀ 497 ਸਕੂਲਾਂ ਦੇ ਪਹਿਲੀ ਤੋਂ ਅਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਵਰਦੀਆਂ ਦੇ ਕੇ ਰਿਪੋਰਟ ਸੌਂਪੀ ਜਾਵੇ।
ਇਸ ਪਿੱਛੋਂ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਲਾਡੋਵਾਲੀ ਰੋਡ, ਦਾ ਦੌਰਾ ਕਰਕੇ ਸ੍ਰੀ ਬਾਘਾ ਨੇ ਵਿਦਿਆਰਥਣਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰ ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਯਕੀਨੀ ਬਣਾਇਆ ਜਾਵੇ।