ਰਣੀਕੇ ਦੀ ਪਾਇਲਟ ਗੱਡੀ ਹਾਦਸੇ ਦਾ ਸ਼ਿਕਾਰ

-ਪੰਜਾਬੀਲੋਕ  ਬਿਊਰੋ
ਅੱਜ ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਨੈਸ਼ਨਲ ਹਾਈਵੇ 15 ‘ਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਨਜ਼ਦੀਕ ਪੰਜਾਬ ਦੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਾਇਲਟ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਪਾਇਲਟ ਗੱਡੀ ਇਕ ਕਾਰ ਨਾਲ ਟਕਰਾਅ ਗਈ, ਸਿੱਟੇ ਵਜੋਂ ਦੋ ਕਾਰ ਸਵਾਰ ਜ਼ਖਮੀ ਹੋ ਗਏ ਅਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਵੱਜੀਆਂ। ਜਖ਼ਮੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।