• Home »
  • ਅੱਜ ਦੀ ਖਬਰ
  • » ਰਾਜੋਆਣਾ ਦੀ ਫਾਂਸੀ ਮਾਫੀ ਸੰਬੰਧੀ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਰਾਜੋਆਣਾ ਦੀ ਫਾਂਸੀ ਮਾਫੀ ਸੰਬੰਧੀ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਅੱਜ ਦੀਆਂ ਖਾਸ ਖਾਸ ਖਬਰਾਂ
-ਪੰਜਾਬੀਲੋਕ ਬਿਊਰੋ
ਰਾਜੋਆਣਾ ਦੀ ਫਾਂਸੀ ਮਾਫੀ ਸੰਬੰਧੀ ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਸ਼ਟਰਪਤੀ ਦੇ ਨਾਮ ਇਸੇ ਸਬੰਧ ਵਿਚ ਲਿਖੇ ਪੱਤਰ ਦਾ ਹੁਣ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ, ਇਸ ਲਈ ਦੁਬਾਰਾ ਇਹ ਯਾਦ ਪੱਤਰ ਭੇਜਿਆ ਜਾ ਰਿਹਾ ਹੈ।

ਖਾਲਸਾ ਵੀ ਹੋਏ ਆਪ ਦੇ ..
ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਸ: ਰਾਜਦੇਵ ਸਿੰਘ ਖ਼ਾਲਸਾ ਅੱਜ ਬਰਨਾਲਾ ਵਿਖੇ ਆਪਣੇ ਗ੍ਰਹਿ ਵਿਖੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਐੱਚ.ਐੱਸ. ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।  ਉਹਨਾਂ ਕਿਹਾ ਕਿ ਉਹ ਬਿਨਾ ਸ਼ਰਤ ਆਪ ਵਿੱਚ ਸ਼ਾਮਲ ਹੋਏ ਹਨ।
ਮਿੰਟੂ ਦੋ ਦਿਨਾ ਨਿਆਂਇਕ ਹਿਰਾਸਤ ‘ਚ
ਦਿੱਲੀ ਪੁਲਿਸ ਨੇ ਨਾਭਾ ਜੇਲ ਤੋਂ ਭੱਜੇ ਕੇ ਐਲ ਐਫ ਦੇ ਕਾਰਕੁੰਨ ਹਰਮਿੰਦਰ ਸਿੰਘ ਮਿੰਟੂ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ,  ਜਿੱਥੇ ਕਿ ਅਦਾਲਤ ਨੇ ਮਿੰਟੂ ਨੂੰ 2 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ।

ਜ਼ਮੀਨੀ ਝਗੜੇ ‘ਚ ਮਾਂ-ਪੁੱਤ ਹਲਾਕ
ਤਰਨ ਤਾਰਨ ਜ਼ਿਲੇ ਦੇ ਪਿੰਡ ਲਾਲਪੁਰਾ ਵਿਖੇ ਦੋ ਧਿਰਾਂ ‘ਚ ਜ਼ਮੀਨ ਦੇ ਮਾਮਲੇ ‘ਚ ਮਾਮੂਲੀ ਤਕਰਾਰ ਹੋਈ, ਜੋ ਹਿੰਸਕ ਰੂਪ ਧਾਰ ਗਈ ਤੇ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਸਿੱਟੇ ਵਜੋਂ ਮਾਂ ਪੁੱਤ ਦੀ ਮੌਤ ਹੋ ਗਈ। ਮੁਲਜ਼ਮ ਫਰਾਰ ਹੈ।