ਨੋਟਬੰਦੀ ਖਿਲਾਫ ਸਨਅਤਕਾਰਾਂ ਵਲੋਂ ਰੋਸ ਮੁਜ਼ਾਹਰਾ

-ਪੰਜਾਬੀਲੋਕ ਬਿਊਰੋ
ਨੋਟਬੰਦੀ ਤੋਂ ਪ੍ਰੇਸ਼ਾਨ ਸਨਅਤਕਾਰਾਂ ਤੇ ਵਪਾਰੀਆਂ ਨੇ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਸ਼ਵਕਰਮਾ ਚੌਕ ਵਿੱਚ ਮੋਦੀ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਤੇ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਦਾ ਸਾਥ ਦੇਣ ਲਈ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂ ਵੀ ਪੁੱਜੇ। ਕਾਂਗਰਸ ਦੇ ਸੁਨੀਲ ਜਾਖੜ, ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਬੈਂਸ, ਆਪ ਆਗੂ ਹਰਜੋਤ ਬੈਂਸ ਤੇ ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਮੈਨ ਪ੍ਰੋ : ਰਜਿੰਦਰ ਭੰਡਾਰੀ ਸਨਅਤਕਾਰਾਂ ਦੀ ਹਮਾਇਤ ‘ਤੇ ਧਰਨੇ ‘ਚ ਸਮਰਥਕਾਂ ਦੇ ਨਾਲ ਪਹੁੰਚੇ।