ਸਿੱਧੂ ਦੀ ਰਾਹੁਲ ਨਾਲ ਮੁਲਾਕਾਤ

-ਪੰਜਾਬੀਲੋਕ ਬਿਊਰੋ
ਅੱਜ ਪੰਜਾਬ ਕਾਂਗਰਸ ਵਲੋਂ ਦੂਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਸੂਚੀ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ‘ਚ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।  ਦੋਵਾਂ ਨੇਤਾਵਾਂ ਦੀ ਮੁਲਾਕਾਤ ਕਰੀਬ 40 ਮਿੰਟ ਤੱਕ ਚੱਲੀ। ਦੱਸਿਆ ਜਾ ਰਿਹਾ ਹੈ ਕਿ ਆ ਰਹੀ ਸੂਚੀ ਵਿੱਚ ਸਿੱਧੂ ਜੋੜੇ ਦੇ ਨਾਮ ਸ਼ਾਮਲ ਹੋ ਸਕਦੇ ਹਨ।