ਪੰਜਾਬੀ ਜੋੜੇ ਦਾ ਫਿਲਪੀਨਜ਼ ‘ਚ ਕਤਲ

-ਪੰਜਾਬੀਲੋਕ ਬਿਊਰੋ
ਮੋਗਾ ਜ਼ਿਲੇ ਦੇ ਪਿੰਡ ਦਾਇਆ ਕਲਾਂ ਵਾਸੀ 45 ਸਾਲਾ ਭਗਵੰਤ ਸਿੰਘ ਅਤੇ ਉਸਦੀ ਪਤਨੀ ਜਸਵਿੰਦਰ ਕੌਰ ਦੀ ਫਿਲਪੀਨਜ਼ ਦੇ ਸ਼ਹਿਰ ਰਗਾਈ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਿਲਪੀਨਜ਼ ਵਿੱਚ ਇਸ ਤੋਂ ਪਹਿਲਾਂ ਵੀ ਮੋਗਾ ਜ਼ਿਲੇ ਦੇ ਇੱਕ ਦਰਜਨ ਤੋਂ ਵੱਧ ਨੌਜਵਾਨਾਂ ਦੇ ਕਤਲ ਹੋ ਚੁੱਕੇ ਹਨ। ਜੋੜੇ ਦੀ ਮੌਤ ਦੀ ਖ਼ਬਰ ਪੁੱਜਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਜੋੜੇ ਦਾ ਫਾਈਨਾਂਸ ਦਾ ਕਾਰੋਬਾਰ ਸੀ।