ਸਿਗਰਟ ਨਾ ਵੇਚਣ ‘ਤੇ ਸਿੱਖ ਗੱਭਰੂ ਦਾ ਕਤਲ

-ਪੰਜਾਬੀਲੋਕ ਬਿਊਰੋ
ਸਿਗਰਟ ਨਾ ਵੇਚਣ ਕਾਰਨ ਇੱਕ ਸਿੱਖ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 32 ਸਾਲ ਦੇ ਜਗਜੀਤ ਸਿੰਘ ਵਜੋਂ ਹੋਈ ਹੈ ਜੋ ਕੈਲੇਫੋਰਨੀਆ ਦੇ ਹੈੱਚ ਫੂਡ ਐਂਡ ਗੈਸ ਸਟੇਸ਼ਨ ਸਟੋਰ ਉੱਤੇ ਕੰਮ ਕਰਦਾ ਸੀ। ਮ੍ਰਿਤਕ 18 ਮਹੀਨੇ ਪਹਿਲਾਂ ਹੀ ਪੰਜਾਬ ਤੋਂ ਅਮਰੀਕਾ ਆਇਆ ਸੀ। ਪੁਲਿਸ ਇਸ ਨੂੰ ਨਸਲੀ ਹਮਲੇ ਨਾਲ ਜੋੜ ਕੇ ਦੇਖ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਸਟੋਰ ਉੱਤੇ ਕੰਮ ਕਰ ਰਿਹਾ ਸੀ ਤਾਂ ਉੱਥੇ ਇੱਕ ਨੌਜਵਾਨ ਆਇਆ ਤੇ ਸਿਗਰਟ ਦੀ ਮੰਗ ਕੀਤੀ। ਇਸ ਤੋਂ ਬਾਅਦ ਜਗਜੀਤ ਸਿੰਘ ਨੇ ਨੌਜਵਾਨ ਕੋਲੋਂ ਆਈ ਡੀ ਪਰੂਫ਼ ਮੰਗਿਆ। ਇਸ ਗੱਲ ਤੋਂ ਗੈਸ ਵਿੱਚ ਆ ਕੇ ਨੌਜਵਾਨ ਨੇ ਜਗਜੀਤ ਦਾ ਕਤਲ ਕਰ ਦਿੱਤਾ। ਇਸ ਸਬੰਧੀ ਕੈਲੇਫੋਰਨੀਆ ਪੁਲਿਸ ਦੇ ਬੁਲਾਰੇ ਨੇ ਆਖਿਆ ਕਿ ਉਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਹੈ ਪਰ ਅਜੇ ਤੱਕ ਕਾਤਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਦੂਜੇ ਪਾਸੇ ਪੁਲਿਸ ਨੇ ਸ਼ੱਕ ਦੇ ਆਧਾਰ ਉੱਤੇ ਕਾਤਲ ਦੇ ਸਕੈੱਚ ਦਾ ਪੋਸਟਰ ਵੀ ਜਾਰੀ ਕਰ ਦਿੱਤਾ ਹੈ। ਅਮਰੀਕਾ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਸਲੀ ਹਮਲੇ ਦੀ ਇਹ ਚੌਥੀ ਘਟਨਾ ਹੈ।

Tags: