ਸੇਵਾਦਾਰ ਚਰਨਜੀਤ ਦੇ ਪੁੱਤਰ ਨੂੰ ਕਮੇਟੀ ਨੌਕਰੀ ਦੇਵੇਗੀ

-ਪੰਜਾਬੀਲੋਕ ਬਿਊਰੋ
ਬੀਤੇ ਦਿਨੀਂ ਹਰਿਮੰਦਰ ਸਾਹਿਬ ਵਿਖੇ ਗੁਰੂ ਰਾਮਦਾਸ ਲੰਗਰ ਹਾਲ ‘ਚ ਗਰਮ ਕੜਾਹੇ ‘ਚ ਡਿੱਗਣ ਨਾਲ ਬੁਰੀ ਤਰਾਂ ਝੁਲਸੇ ਸੇਵਾਦਾਰ ਚਰਨਜੀਤ ਸਿੰਘ ਦੇ ਬੇਟੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਗੁ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਹਸਪਤਾਲ ਵਿੱਚ ਜ਼ੇਰੇ ਇਲਾਜ ਚਰਨਜੀਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਹੈ। ਪ੍ਰੋਫੈਸਰ ਬਡੂੰਗਰ ਨੇ ਚਰਨਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇਣ ਤੋਂ ਇਲਾਵਾ ਚਰਨਜੀਤ ਸਿੰਘ ਦੇ ਬੇਟੇ ਨੂੰ ਸ਼ਿਰੋਮਣੀ ਕਮੇਟੀ ਵਿੱਚ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਚਰਨਜੀਤ ਸਿੰਘ ਦੇ ਇਲਾਜ ‘ਤੇ ਜਿੰਨਾਂ ਵਿੱਚ ਖਰਚ ਹੋਵੇਗਾ ਉਹ ਵੀ ਕਮੇਟੀ ਵੱਲੋਂ ਹੀ ਕੀਤਾ ਜਾਵੇਗਾ। ਹਸਪਤਾਲ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਚਰਨਜੀਤ ਸਿੰਘ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।