ਧਰਮ ਪ੍ਰਚਾਰ ਲਹਿਰ ਦਾ ਦੂਜਾ ਪੜਾਅ 31 ਤੋਂ ਸ਼ੁਰੂ

-ਪੰਜਾਬੀਲੋਕ ਬਿਊਰੋ
ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਦੋਆਬਾ ਜ਼ੋਨ ਵਿੱਚ ਇਸ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ 31 ਜੁਲਾਈ ਨੂੰ ਗੁਰਮਤਿ ਸਮਾਗਮ ਰਾਹੀਂ ਕੀਤੀ ਜਾਵੇਗੀ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸੰਗਤਾਂ ਨੂੰ ਗੁਰਮਤਿ ਫਲਸਫੇ, ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਉਪਰਾਲੇ ਆਰੰਭੇ ਗਏ ਹਨ, ਜਿਸ ਤਹਿਤ ਧਰਮ ਪ੍ਰਚਾਰ ਲਹਿਰ ਦੀ ਸ਼ੁਰੂਆਤ ਮਾਲਵਾ ਖੇਤਰ ਤੋਂ ਕੀਤੀ ਜਾ ਚੁੱਕੀ ਹੈ। ਅਗਲੇ ਪੜਾਅ ਤਹਿਤ ਦੋਆਬੇ ਦੇ ਪਿੰਡਾਂ ਵਿਚ ਸਮਾਗਮ ਕੀਤੇ ਜਾਣਗੇ।