ਪੰਜਾਬ ਦੇ ਮਸਲਿਆਂ ਨੂੰ ਲੈ ਕੇ ਲਾਇਆ ਧਰਮ ਯੁੱਧ ਮੋਰਚਾ

-ਪੰਜਾਬੀਲੋਕ ਬਿਊਰੋ
4 ਅਗਸਤ 1982 ‘ਚ ਸ਼ੁਰੂ ਕੀਤਾ ਗਿਆ ਧਰਮ ਯੁੱਧ ਮੋਰਚੇ ਵੀ ਪੰਜਾਬ ਦੇ ਭਖਦੇ ਮਸਲਿਆਂ ‘ਤੇ ਸ਼ੁਰੂ ਹੋਇਆ ਸੀ। ਅੱਜ ਇਸ ਧਰਮ ਯੁੱਧ ਮੋਰਚੇ ਦੀ ਯੂਨਾਈਟਿਡ ਅਕਾਲੀ ਦਲ ਤੇ ਹਮਖਿਆਲੀਆਂ ਵਲੋਂ 35ਵੀਂ ਵਰੇਗੰਢ ਮੰਨਾਈ ਗਈ ਤੇ ਸ੍ਰੀ ਅਕਾਲ ਤਖਤ ਸਾਹਿਬ ‘ਚ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਗਿਆ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਵਿਖੇ ਸਮਾਪਤ ਹੋਇਆ। ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਇਕ ਮੰਗ ਪੱਤਰ ਵੀ ਜ਼ਿਲਾ ਅਧਿਕਾਰੀ ਨੂੰ ਸੌਂਪਿਆ ਗਿਆ। ਇਸ ਮੌਕੇ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਕੌਮ ਨੇ ਆਨੰਦਪੁਰ ਸਾਹਿਬ ਦੇ ਮਤੇ ਸਮੇਤ ਕੌਮ ਤੇ ਪੰਜਾਬ ਦੇ ਭੱਖਦੇ ਮਸਲਿਆਂ ਨੂੰ ਨਹੀਂ ਛੱਡਿਆ। ਕੌਮ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ ਤੇ ਜੋ ਕੌਮ ਦੇ ਨਾਲ ਖਿਲਵਾੜ ਕਰ ਕੇ ਆਪਣੇ ਸਵਾਰਥਾਂ ਦੀ ਰਾਜਨੀਤੀ ਕਰਦੇ ਹਨ, ਉਨਾਂ ਦੀ ਪਛਾਣ ਕਰਨੀ ਚਾਹੀਦੀ ਹੈ।ਇਸ ਦੌਰਾਨ ਉਨਾਂ ਆਜ਼ਾਦੀ ਵੇਲੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮੋਦੀ ਨੂੰ ਪੱਤਰ ਵੀ ਲਿਖਿਆ। ਅਕਾਲ ਤਖਤ ਕਮੇਟੀ ਵਲੋਂ ਮਾਰਚ ਲਈ ਪੁਖਤਾ ਤੇ ਸਖਤ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ।