ਮਾਝਾ ਖੇਤਰ ‘ਚ ਧਰਮ ਪ੍ਰਚਾਰ ਲਹਿਰ ਆਰੰਭ

-ਪੰਜਾਬੀਲੋਕ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿਚ ਸਿੱਖੀ ਦੇ ਪ੍ਰਚਾਰ ਲਈ ਆਰੰਭ ਕੀਤੀ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਵਜੋਂ ਮਾਝਾ ਖੇਤਰ ਵਿੱਚ ਇਸ ਲਹਿਰ ਦਾ ਆਗਾਜ਼ ਕੀਤਾ ਗਿਆ। ਇਸ ਬਾਬਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜੇ ਗੁਰਮਤਿ ਸਮਾਗਮ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਸਮੇਤ ਹੋਰ ਪੰਥਕ ਤੇ ਧਾਰਮਿਕ ਸ਼ਖਤੀਅਤਾਂ ਵੱਲੋਂ ਸੰਬੋਧਨ ਕੀਤਾ ਗਿਆ।ਆਗੂਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਸਿੱਖ ਧਰਮ ਨਾਲ ਜੁੜਨ ਲਈ ਉਪਰਾਲੇ ਕਰਨ ਲਈ ਸੰਗਤ ਨੂੰ ਸਹਿਯੋਗ ਕਰਨ ਵਾਸਤੇ ਕਿਹਾ।