ਦਲ ਖਾਲਸਾ ਵਲੋਂ 15 ਨੂੰ ਕਾਲਾ ਦਿਵਸ

-ਪੰਜਾਬੀਲੋਕ ਬਿਊਰੋ
ਦਲ ਖਾਲਸਾ ਨੇ ਸਿੱਖਾਂ ਦੀ ਸਵੈ-ਰਾਜ ਦੀ ਇਤਿਹਾਸਕ ਇੱਛਾ ਅਤੇ ਸਵੈ-ਨਿਰਣੈ ਦੇ ਹੱਕ ਦੀ ਮੰਗ ਨੂੰ ਮੁੜ ਦੁਹਰਾਉਦਿਆਂ ਭਾਰਤੀ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿੱਤਾ। ਜਥੇਬੰਦੀ ਨੇ ਕਿਹਾ ਕਿ ਆਜ਼ਾਦੀ ਦਾ ਨਿੱਘ ਸਿੱਖਾਂ ਨੂੰ ਨਹੀਂ ਮਿਲਿਆ ਅਤੇ ਉਹ ਭਾਰਤੀ ਲੀਡਰਸ਼ਿਪ ਦੇ ਝਾਂਸੇ ਵਿੱਚ ਆ ਕੇ ਇੱਕ ਗੁਲਾਮੀ ਤੋਂ ਬਾਅਦ ਦੂਜੀ ਗੁਲਾਮੀ ਵਿੱਚ ਫਸ ਗਏ ਹਨ। ਉਹਨਾਂ ਅਦਾਲਤਾਂ ਅਤੇ ਸਰਕਾਰਾਂ ਵਲੋਂ ‘ਜਨ ਗਨ ਮਨ’ ਥੋਪੇ ਜਾਣ ਨੂੰ ਨਕਾਰਦਿਆਂ ਕਿਹਾ ਕਿ ਜਬਰੀ ਥੋਪਿਆ ਜਾ ਰਿਹਾ ਫਰਜੀ ਰਾਸ਼ਟਰਵਾਦ ਸਾਨੂੰ ਪ੍ਰਵਾਨ ਨਹੀਂ ਹੈ।
ਦਲ ਖਾਲਸਾ ਵਲੋਂ ਜਲੰਧਰ ਵਿਖੇ 14 ਅਗਸਤ ਸ਼ਾਮ ਨੂੰ ਰੋਹ-ਭਰਪੂਰ ਮੁਜ਼ਾਹਰੇ ਦੀਆਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।