ਮਾਘੀ ਮੇਲੇ ਦਾ ਆਗਾਜ਼

-ਪੰਜਾਬੀਲੋਕ ਬਿਊਰੋ
ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ‘ਤੇ 40 ਮੁਕਤਿਆਂ ਦੀ ਯਾਦ ਵਿਚ ਮਨਾਏ ਜਾਣ ਵਾਲੇ ਮੇਲਾ ਮਾਘੀ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਭੋਗ 14 ਜਨਵਰੀ ਨੂੰ ਸਵੇਰੇ 6 ਵਜੇ ਪੈਣਗੇ। ਬਲਦੇਵ ਸਿੰਘ ਮੈਨੇਜਰ ਦਰਬਾਰ ਸਾਹਿਬ ਮੁਕਤਸਰ ਨੇ ਦੱਸਿਆ ਕਿ 12 ਜਨਵਰੀ ਤੋਂ 14 ਜਨਵਰੀ ਤੱਕ ਧਾਰਮਿਕ ਸਮਾਗਮ ਲਗਾਤਾਰ ਚਲਣਗੇ। 15 ਜਨਵਰੀ ਨੂੰ ਨਗਰ ਕੀਰਤਨ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ। ਇਸ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂ ਇਸ ਸਥਾਨ ‘ਤੇ ਨਤਮਸਤਕ ਹੋਣਗੇ। ਉਹਨਾਂ ਨੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧਾਂ ਦਾ ਦਾਅਵਾ ਕੀਤਾ ਹੈ।