ਭਲਕੇ ਐਸ ਜੀ ਪੀ ਸੀ ਦੇ ਅਦਾਰੇ ਬੰਦ ਰਹਿਣਗੇ

-ਪੰਜਾਬੀਲੋਕ ਬਿਊਰੋ
ਨਾਨਕ ਸ਼ਾਹ ਫਕੀਰ’ ਮਾਮਲੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੇ ਸ਼੍ਰੋਮਣੀ ਕਮੇਟੀ ਦੀ ਹੋ ਰਹੀ ਆਲੋਚਨਾ ਤੇ ਵਿਦੇਸ਼ੀ
ਸੰਗਠਨਾਂ ‘ਚ ਪੈਦਾ ਹੋ ਰਹੇ ਗੁੱਸੇ ਨੂੰ ਦੇਖਦੇ  ਮੁਆਫੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵਾਟਸਐਪ ‘ਤੇ ਇਕ ਸੁਨੇਹਾ ਦਿੱਤਾ ਹੈ,  ਕਿ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਘਰਾਂ ‘ਚ ਫਿਲਮ ਦੇਖਣ ਲਈ ਪੱਤਰ ਜਾਰੀ ਕੀਤਾ ਗਿਆ ਸੀ ਤੇ ਇਹ ਪੱਤਰ ਤੁਰੰਤ ਵਾਪਸ ਲੈ ਲਿਆ ਗਿਆ ਸੀ।  ਰੂਪ ਸਿੰਘ ਨੇ ਕਿਹਾ ਹੈ ਕਿ ਇਹ ਪੱਤਰ ਜਾਰੀ ਕਰਨਾ ਮੇਰੀ ਭਾਰੀ ਭੁਲ ਸੀ,ਜਿਸ ਦਾ ਮੈਨੂੰ ਖੇਦ ਹੈ। ਉਨ੍ਹਾਂ ਸਮੂਹ ਸੰਗਤਾਂ ਤੋਂ ਮੁਆਫੀ ਮੰਗੀ ਹੈ।

ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ।  ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ  ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਨ।