ਪਾਠਕ੍ਰਮਾਂ ਚ ਸਿੱਖ ਇਤਿਹਾਸ ਦੀ ਘੋਖ ਪਡ਼ਤਾਲ ਤੇ ਨਜ਼ਰ ਰੱਖੇਗੀ ਐਸ ਜੀ ਪੀ ਸੀ

-ਪੰਜਾਬੀਲੋਕ ਬਿਊਰੋ

ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਸਬ ਕਮੇਟੀ ਬਣਾ ਦਿੱਤੀ ਹੈ। ਇਹ ਕਮੇਟੀ ਅਜਿਹੇ ਮਾਮਲਿਆਂ ਸਬੰਧੀ ਘੋਖ ਪੜਤਾਲ ਕਰੇਗੀ।

ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਕਮੇਟੀ ਦਾ ਕਾਰਜ ਵੱਖ-ਵੱਖ ਸਕੂਲ ਬੋਰਡਾਂ ਨਾਲ ਸਬੰਧਤ ਸਿਲੇਬਸਾਂ ਦਾ ਨਰੀਖਣ ਕਰਨਾ ਹੋਵੇਗਾ। ਇਹ ਕਮੇਟੀ ਸਾਰੇ ਸੂਬਿਆਂ ਦੇ ਸਕੂਲ ਬੋਰਡਾਂ ਦੀਆਂ ਪਾਠ ਪੁਸਤਕਾਂ ਵਾਚੇਗੀ ਤੇ ਜੇਕਰ ਇਤਿਹਾਸ ਸਬੰਧੀ ਕੋਈ ਗਲਤ ਜਾਣਕਾਰੀ ਸਾਹਮਣੇ ਆਈ ਤਾਂ ਉਸ ਬਾਰੇ ਅਗਲੀ ਕਾਰਵਾਈ ਲਈ ਰਿਪੋਰਟ ਕਰੇਗੀ।

ਕਮੇਟੀ ਦੀ ਅਗਵਾਈ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਸੌਂਪੀ ਗਈ ਹੈ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਕਿਰਨਜੋਤ ਕੌਰ , ਡਾ. ਬਲਵੰਤ ਸਿੰਘ ਢਿੱਲੋਂ , ਡਾ. ਇੰਦਰਜੀਤ ਸਿੰਘ ਗੋਗੋਆਣੀ,ਆਦਿ ਵੀ ਕਮੇਟੀ ਚ ਸ਼ਾਮਲ ਹਨ।

ਭਾਈ ਲੌਂਗੋਵਾਲ ਨੇ ਕਿਹਾ ਕਿ ਜਲਦੀ ਹੀ ਉੱਚ ਸਿੱਖਿਆ ਨਾਲ ਸਬੰਧਤ ਪਾਠਕ੍ਰਮ ਲਈ ਵੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਬੋਰਡ ਦੀ ਪਾਠ ਪੁਸਤਕ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਦਿਤੀ ਜਾਵੇ ਤਾਂ ਜੋ ਇਸ ਕਮੇਟੀ ਪਾਸ ਮਾਮਲਾ ਪੇਸ਼ ਕਰਕੇ ਉਸ ਦਾ ਹੱਲ ਕੱਢਿਆ ਜਾ ਸਕੇ