• Home »
  • ਖਬਰਾਂ
  • » ਰਾਤ ਨੂੰ ਢੋਲ-ਭੌਂਪੂ ਨਹੀਂ ਵੱਜਣਗੇ

ਰਾਤ ਨੂੰ ਢੋਲ-ਭੌਂਪੂ ਨਹੀਂ ਵੱਜਣਗੇ

ਸਰਕਾਰ ਜੀ ਨੇ ਲਾਈ ਪਾਬੰਦੀ
-ਪੰਜਾਬੀਲੋਕ ਬਿਊਰੋ
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਹਰਜੀਤ ਸਿੰਘ ਨੇ ਇਕ ਹੋਰ ਹੁਕਮ ਰਾਹੀਂ ਭਾਰਤੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਯੋਗ ਭਾਰਤ ਦੀ ਸੁਪਰੀਮ ਕੋਰਟ ਦੇ  ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ, ਜਿਹਨਾਂ ਤਹਿਤ ਜਨਤਕ ਸਥਾਨਾਂ oakley womens sunglasses ਦੀਆਂ ਸੀਮਾਵਾਂ ‘ਤੇ ਪਟਾਖਿਆਂ ਦਾ ਸ਼ੋਰ ਪੱਧਰ Cheap MLB Jerseys ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ cheap jerseys wholesale ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਂਢ-ਗੁਆਂਢ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਉਹਨਾਂ ਨੇ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਜ਼ੋਰਦਾਰ ਆਵਾਜ਼ ਪੈਦਾ ਕਰਨ ਵਾਲੇ ਪਟਾਖਿਆਂ ਦੇ ਚਲਾਉਣ ‘ਤੇ ਮੁਕੰਮਲ ਪਾਬੰਦੀ ਹੋਵੇਗੀ ਪਰੰਤੂ ਇਹ ਪਾਬੰਦੀ ਫੁੱਲਝੜੀਆਂ ਚਲਾਉਣ ਉਪਰ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦੌਰਾਨ ਰਿਹਾਇਸ਼ੀ ਇਲਾਕਿਆਂ ਵਿਚ ਹਾਰਨ ਵਜਾਉਣ ‘ਤੇ ਵੀ ਪਾਬੰਦੀ ਹੋਵੇਗੀ। ਉਹਨਾਂ ਦੱਸਿਆ ਕਿ ਜੇਕਰ ਉਪਰੋਕਤ ਹੁਕਮਾਂ ਦੀ ਕਿਸੇ ਵਲੋਂ ਵੀ 4G ਉਲੰਘਣਾ ਕੀਤੀ ਗਈ ਤਾਂ ਉਸ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰ ਜ਼ਬਤ ਕਰ ਲਏ ਜਾਣਗੇ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤਾ ਹੈ ਕਿ ਮਕਾਨ ਮਾਲਕ ਘਰਾਂ ਵਿਚ ਕਿਰਾਏਦਾਰ ਅਤੇ ਪੀ. ਜੀ ਮਾਲਕ, ਪੀ. ਜੀ ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਥਾਣੇ ਵਿਚ ਜਾਣਕਾਰੀ/ਇਤਲਾਹ ਦਿੱਤੇ ਬਿਨਾਂ ਨਹੀਂ ਰੱਖਣਗੇ। ਡਿਪਟੀ wholesale nfl jerseys ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ, ਢਾਬੇ, ਕਲੱਬ, ਬਾਰ, ਪੱਬ ਅਤੇ ਅਹਾਤੇ ਰਾਤ 11 ਵਜੇ ਤੋਂ ਬਾਅਦ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੀਆਂ ਸਾਰੀਆਂ ਖਾਣ-ਪੀਣ ਦੀਆਂ ਦੁਕਾਨਾਂ/ਰੇਹੜੀਆਂ ‘ਤੇ ਫਾਸਟ ਫੂਡ/ਸਟਰੀਟ ਫੂਡ ਜਿਵੇਂ ਬਰਗਰ, ਨੂਡਲਸ, ਸਮੋਸੇ, ਚਾਟ, ਟਿੱਕੀ, ਗੋਲ ਗੱਪੇ ਆਦਿ ਪਰੋਸਣ/ਵੇਚਣ ਸਮੇਂ ਪਰੋਸਣ ਵਾਲੇ ਵਿਅਕਤੀ ਦੁਆਰਾ ਹੱਥਾਂ ਉਪਰ ਪਲਾਸਟਿਕ ਦੇ ਦਸਤਾਨੇ ਪਹਿਨੇ ਬਿਨਾਂ ਵੇਚੇ/ਪਰੋਸੇ ਨਹੀਂ ਜਾਣਗੇ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਸਕੁਲ ਬੱਸਾਂ, ਸਕੂਲ ਵੈਨਾਂ, ਸਕੂਲ ਆਟੋ ਰਿਕਸ਼ਾ ਆਦਿ ਬਿਨਾਂ ਪਰਮਿਟ ਦੇ, ਓਵਰਲੋਡ ਕਰਕੇ, ਐਲ. ਪੀ. ਜੀ ਦੀ ਅਣ-ਅਧਿਕਾਰਤ ਵਰਤੋਂ ਕਰਦੇ ਹੋਏ ਅਣ-ਸਿੱਖਿਅਤ ਡਰਾਈਵਰਾਂ/ਬਿਨਾਂ ਡਰਾਈਵਿੰਗ ਲਾਇਸੰਸ ਚਲਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ  ਕਿ ਪੁਲਿਸ ਕਮਿਸ਼ਨਰੇਟ, ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਜ਼ਿੰਮੇਵਾਰ ਹੋਣਗੇ।  ਉਪਰੋਕਤ ਹੁਕਮ ਇਹ ਹੁਕਮ 14 ਦਸੰਬਰ 2016 ਤੋਂ 13 Fake Ray Bans ਫਰਵਰੀ 2017 ਤੱਕ ਲਾਗੂ ਰਹਿਣਗੇ।