• Home »
  • ਖਬਰਾਂ
  • » ਬਾਦਲ, ਕੈਪਟਨ ਨੇ ਸਰਹੱਦੀ ਲੋਕਾਂ ਵੱਲ ਧਿਆਨ ਨਹੀਂ ਦਿੱਤਾ-ਕੇਜਰੀਵਾਲ

ਬਾਦਲ, ਕੈਪਟਨ ਨੇ ਸਰਹੱਦੀ ਲੋਕਾਂ ਵੱਲ ਧਿਆਨ ਨਹੀਂ ਦਿੱਤਾ-ਕੇਜਰੀਵਾਲ

-ਪੰਜਾਬੀਲੋਕ ਬਿਊਰੋ
ਸਰਹੱਦੀ ਇਲਾਕਿਆਂ ਦੇ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਸਰਹੱਦੀ ਜ਼ਿਲਿਆਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਅਣਗੌਲਿਆ ਕਰਕੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ।  ਉਹਨਾਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਇਲਾਕੇ ਵਿੱਚ ਖੇਤੀਬਾੜੀ ਉਤੇ ਆਧਾਰਿਤ ਇੰਡਸਟ੍ਰੀ ਨੂੰ ਉਤਸ਼ਾਹਿਤ ਕਰਕੇ ਖੁਸ਼ਹਾਲੀ ਲਿਆਉਣ ਅਤੇ ਇਲਾਕੇ ਦੇ ਲੋਕਾਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਕਰੇਗੀ। ਕੇਜਰੀਵਾਲ ਨੇ ਕਿਹਾ nfl jerseys cheap ਕਿ ਪੰਜਾਬ cheap nfl jerseys ਨੂੰ ਇਸ ਵੇਲੇ ਖੇਤੀਬਾੜੀ ਆਧਾਰਿਤ ਇੰਡਸਟ੍ਰੀ ਦੀ ਸਖਤ ਜਰੂਰਤ ਹੈ। ਉਹਨਾਂ ਕਿਹਾ ਕਿ ਜਿਸ ਨਾਲ ਇਸ ਖੇਤਰ ਵਿੱਚ ਖੁਸ਼ਹਾਲੀ ਆਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੀਆਂ ਬਹੁਤ ਸਾਰੀਆਂ ਉਦਯੋਗਿਕ ਇਕਾਈਆਂ ਦੂਜੇ ਸੂਬਿਆਂ ਵਿੱਚ ਚਲੀਆਂ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਉਹਨਾਂ ਨੂੰ ਵਾਪਿਸ ਲਿਆਵੇਗੀ।  ਉਹਨਾਂ ਕਿਹਾ ਕਿ ਦਾ ਉਹਨਾਂ ਨੂੰ ਟੈਕਸ ਵਿੱਚ ਛੋਟ ਦੇਣ ਦੇ ਨਾਲ-ਨਾਲ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਹਨਾਂ ਵਿੱਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣ।  ਉਹਨਾਂ ਕਿਹਾ ਕਿ ਬਾਰਡਰ ਖੇਤਰ ਦੇ ਵਿਸ਼ੇਸ਼ ਵਿਕਾਸ ਲਈ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ ਨੂੰ ਕੌਮਾਂਤਰੀ ਡਰੱਗ ਮਾਫੀਆ ਦਾ ਏਜੰਟ ਗਰਦਾਨਦਿਆਂ ਕੇਜਰੀਵਾਲ ਨੇ ਕਿਹਾ ਕਿ ਉਸਨੂੰ ਸਿਰਫ ਜੇਲ ਵਿੱਚ ਹੀ ਨਹੀਂ ਡੱਕਿਆ ਜਾਵੇਗਾ, ਬਲਕਿ ਨਸ਼ਿਆਂ ਦੀ ਸਪਲਾਈ ਨਾਲ ਉਸ ਵੱਲੋਂ ਕੀਤੀ ਗਈ ਕਾਲੀ ਕਮਾਈ ਦਾ ਦੁੱਗਣਾ ਵਸੂਲ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਐਲਾਨ ਕੀਤਾ ਕਿ ਐਨ oakley sunglasses sale ਡੀ ਪੀ ਐਸ ਐਕਟ ਤਹਿਤ ਬਾਦਲਾਂ ਵੱਲੋਂ ਡਰੱਗ ਮਾਫੀਆ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਖਿਲਾਫ ਪਾਏ ਝੂਠੇ ਕੇਸਾਂ ਨੂੰ ਰੱਦ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੌਮਾਂਤਰੀ ਡਰੱਗ ਮਾਫੀਆ ਨਾਲ ਸਬੰਧ ਹਨ ਅਤੇ ਉਹਨਾਂ (ਕੇਜਰੀਵਾਲ) ਖਿਲਾਫ ਵੀ ਅੰਮ੍ਰਿਤਸਰ ਵਿਖੇ ਝੂਠਾ ਕੇਸ ਪਾਇਆ ਹੋਇਆ Cheap Jordans Sale ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਨਸ਼ਾ-ਮੁਕਤ ਕਰਨ ਲਈ ਸੀਨੀਅਰ ਡਾਕਟਰਾਂ ਦੀ ਸਪੈਸ਼ਲ ਟਾਸਕ ਫੋਰਸ ਤਿਆਰ ਕੀਤੀ ਜਾਵੇਗੀ ਅਤੇ 6 ਮਹੀਨੇ ਅੰਦਰ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ 25 ਲੱਖ ਨੌਕਰੀਆਂ ਦੀ ਸਿਰਜਣਾ ਕਰਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਆਸ਼ਾ cheap MLB Jerseys ਅਤੇ ਨਿਰਾਸ਼ਾ ਦਰਮਿਆਨ ਲੜੀਆਂ ਜਾ ਰਹੀਆਂ ਹਨ, ਨਿਰਾਸ਼ਾਵਾਦੀ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਹਨ, ਜਦਕਿ ਆਮ ਆਦਮੀ ਪਾਰਟੀ ਆਸਵੰਦ ਪਾਰਟੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਿਣਾ ਗਲਤ ਹੈ ਕਿ ਪੰਜਾਬ ਵਿੱਤੀ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਪੈਸੇ ਦੀ ਕੋਈ ਕਮੀ ਨਹੀਂ ਹੈ, ਪ੍ਰੰਤੂ ਸਿਆਸੀ ਇੱਛਾ ਦੀ ਘਾਟ ਕਾਰਨ ਪੰਜਾਬ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।  ਉਹਨਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਲੁੱਟੇ ਪੈਸੇ ਨੂੰ ਜਨਤਾ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ।  ਕੇਜਰੀਵਾਲ ਨੇ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਕਿਸਾਨਾਂ ਦਾ ਕਰਜਾ ਇੱਕ ਜਾਂ ਦੋ ਸਾਲ ਵਿੱਚ ਮੁਆਫ ਕਰ ਦਿੱਤਾ ਜਾਵੇਗਾ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਤਿੰਨ ਸਾਲਾਂ ਦੇ ਅੰਦਰ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਲਈ 150 ਬਿੰਦੂ ਬਣਾਏ ਹਨ ਅਤੇ ਸਰਕਾਰ ਦਾ ਗਠਨ ਹੁੰਦਿਆਂ ਹੀ 10 ਪ੍ਰਮੁੱਖ ਬਿੰਦੂਆਂ ਨੂੰ ਲਾਗੂ ਕਰ ਦਿੱਤਾ ਜਾਵੇਗਾ।  ਉਹਨਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸੁਨਹਿਰੇ ਭਵਿੱਖ ਲਈ ਸਿਆਸੀ ਬਦਲਾਅ ਦਾ ਵਧੀਆ ਮੌਕਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਪੰਜਾਬ ਦੇ ਲੋਕ ਕੈਪਟਨ ਅਤੇ ਬਾਦਲ ਦੇ ਗਠਜੋੜ ਤੋਂ ਨਿਜਾਤ ਪਾ ਸਕਦੇ ਹਨ।      ਕੇਜਰੀਵਾਲ ਨੇ ਇੱਕ ਵਾਰ ਫਿਰ ਦੋਹਰਾਇਆ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨਗੇ ਅਤੇ ਇਹ ਭਰਮ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਫੈਲਾਇਆ ਗਿਆ ਹੈ।  ਉਹਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਾਵੇਂ ਕੋਈ ਵੀ ਹੋਵੇ ਪਰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਜਿੰਮੇਵਾਰੀ ਉਹਨਾਂ ਦੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਾਦਲ ਸਰਕਾਰ ਨੇ ਸਿਹਤ ਅਤੇ ਸਿੱਖਿਆ ਢਾਂਚੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਉਹਨਾਂ ਦੀ ਸਰਕਾਰ ਆਉਣ ਉਤੇ ਇਸਨੂੰ ਦਰੁਸਤ ਕੀਤਾ ਜਾਵੇਗਾ।