• Home »
  • ਖਬਰਾਂ
  • » ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ  ਸਬੰਧੀ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ  ਸਬੰਧੀ ਤਿਆਰੀਆਂ ਦਾ ਜਾਇਜ਼ਾ

ਕੌਮੀ ਤਿਉਹਾਰ ਵਿੱਚ ਵਧ ਚੜਕੇ ਸ਼ਮੂਲੀਅਤ ਕਰਨ ਦੀ ਅਪੀਲ

-ਪੰਜਾਬੀਲੋਕ ਬਿਊਰੋ
-”26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕੀਤੀ ਅਤੇ cheap football jerseys ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਜ਼ਿਲ•ਾ ਅਧਿਕਾਰੀਆਂ ਨੂੰ ਗਣਤੰਤਰਤਾ ਦਿਵਸ ਕੌਮੀ ਭਾਵਨਾ ਨਾਲ ਮਨਾਉਣ ਦੀ ਪ੍ਰੇਰਣਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਮਨਾਂ ‘ਚ ਕੌਮੀਅਤ ਦੀ ਭਾਵਨਾ ਪ੍ਰਪੱਕ ਕਰਕੇ ਕੌਮੀ ਦਿਹਾੜੇ ਮਾਣ ਨਾਲ ਮਨਾਉਣੇ ਚਾਹੀਦੇ ਹਨ। ਸ੍ਰੀ ਭਗਤ ਨੇ ਜ਼ਿਲ•ਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ (2017) ਕੀਤੀ ਕਿ ਉਹ ਗਣਤੰਤਰਤਾ ਦਿਵਸ ਦੇ ਇਸ ਮਹੱਤਵਪੂਰਨ ਸਮਾਗਮ ‘ਚ ਆਪਣੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ। ਉਨ•ਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਸਮਾਗਮ ਵਿੱਚ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਣ ਤਾਂ ਜੋ ਇਹ ਰਾਸ਼ਟਰੀ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਸਕੇ।
ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸਵਾਤੀ ਟਿਵਾਣਾ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵੱਖ-ਵੱਖ ਵਿਭਾਗਾਂ ਨੂੰ ਉਨ•ਾਂ ਦੀਆਂ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਉਨ•ਾਂ ਕਿਹਾ ਕਿ ਇਸ ਸਮਾਗਮ ਸਬੰਧੀ ਸਾਰੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੱਢੀਆਂ ਜਾਣ ਵਾਲੀਆਂ ਵੱਖ ਵੱਖ ਵਿਭਾਗਾਂ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਏ. ਸੀ. ਪੀ. (ਹੈੱਡਕੁਆਰਟਰ) ਸ੍ਰੀਮਤੀ ਰੁਪਿੰਦਰ ਕੌਰ ਭੱਟੀ ਨੇ ਸੁਰੱਖਿਆ ਪ੍ਰਬੰਧਾਂ, ਕੌਮੀ ਝੰਡਾ ਲਹਿਰਾਉਣ ਤੇ ਪਰੇਡ ਦੀ ਰਿਹਰਸਲ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।
ਜ਼ਿਲ•ਾ ਸਿੱਖਿਆ ਅਫ਼ਸਰ ਨੇ ਸਕੂਲੀ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ, ਭੰਗੜੇ ਤੇ ਗਿੱਧੇ ਦੀਆਂ ਵਧੀਆ ਟੀਮਾਂ ਤਿਆਰ ਕਰਨ ਦਾ ਭਰੋਸਾ ਦਿੰਦਿਆਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਯਾਦਗਾਰੀ ਹੋਵੇਗਾ। ਇਸ ਦੌਰਾਨ ਸਮਾਗਮ ਮੌਕੇ ਆਜ਼ਾਦੀ ਘੁਲਾਟੀਏ ਤੇ ਉਨ•ਾਂ ਦੇ ਪਰਿਵਾਰਾਂ, ਮੁੱਖ ਮਹਿਮਾਨ, ਪਤਵੰਤਿਆਂ, ਪ੍ਰੈਸ Cheap Ray Ban Sunglasses ਅਤੇ ਆਮ ਲੋਕਾਂ ਦੇ ਬੈਠਣ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਵਿਧਵਾਵਾਂ ਨੂੰ nfl jerseys shop ਸਿਲਾਈ ਮਸ਼ੀਨਾਂ ਤੇ ਅੰਗਹੀਣਾਂ ਨੂੰ ਟਰਾਈਸਾਈਕਲ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮਹਿੰਦਰਪਾਲ ਗੁਪਤਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।