• Home »
  • ਖਬਰਾਂ
  • » ਵੋਟ ਦਾ ਸਹੀ ਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ -ਚੋਣ ਅਫ਼ਸਰ

ਵੋਟ ਦਾ ਸਹੀ ਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ -ਚੋਣ ਅਫ਼ਸਰ

ਸਰਕਾਰੀ ਕਾਲਜ ਵਿਖੇ  ਰਾਸ਼ਟਰੀ ਵੋਟਰ ਦਿਵਸ ਮਨਾਇਆ
-ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡਾਂ ਦੀ ਵੰਡ

-ਪੰਜਾਬੀਲੋਕ ਬਿਊਰੋ
-ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਜ਼ਿਲਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਕੀਤੀ।ਇਸ ਸਮਾਗਮ ਵਿੱਚ ਜਿੱਥੇ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ, ਉਥੇ ਹੀ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਮਹਿੰਦਰ ਕੌਰ ਗਰੇਵਾਲ ਵੱਲੋਂ ਮੁੱਖ ਮਹਿਮਾਨ ਦੀ ਜਾਣ ਪਹਿਚਾਣ ਕਰਾਈ ਗਈ ਅਤੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਕਿਹਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਜੇ ਅੱਜ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਹ ਅਜ਼ਾਦੀ ਸਾਨੂੰ ਕਿੰਨੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਈ ਹੈ।ਉਨ੍ਹਾਂ ਕਿਹਾ ਸਾਡੇ ਪੂਰਵਜ਼ਾਂ ਨੇ ਅਜ਼ਾਦੀ ਲਈ ਬੜਾ ਸੰਘਰਸ਼ ਕੀਤਾ ਹੈ। ਹੁਣ ਅਸੀਂ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਸੰਘਰਸ਼ ਕਰਨਾ ਹੈ, ਇਹ ਸਾਰਾ ਕੁਝ ਵੋਟ ਦੇ ਅਧਿਕਾਰ ਰਾਹੀਂ ਹੀ ਸੰਭਵ ਹੋ ਸਕਦਾ ਹੈ। ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ।ਉਹਨਾਂ ਨੇ ਸਾਕਾਰਆਤਮਕ ਸੋਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ।
ਇਸ ਮੌਕੇ ਵੋਟਰ ਜਾਗਰੂਕਤਾ ਸੰਬੰਧੀ ਵਧੀਆ ਕੰਮ ਕਰਨ ਬਦਲੇ ਸ੍ਰ ਗਗਨਦੀਪ ਸਿੰਘ ਵਿਰਕ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਕਮ ਰਿਟਰਨਿੰਗ ਅਫ਼ਸਰ Новости ਵਿਧਾਨ ਸਭਾ ਹਲਕਾ ਗਿੱਲ, Wholesale Jerseys ਬੈਸਟ ਨੋਡਲ ਅਫ਼ਸਰ ਸ਼੍ਰੀਮਤੀ ਮਹਿੰਦਰ ਕੌਰ ਗਰੇਵਾਲ, ਬੈਸਟ ਬੀ. ਐੱਲ. ਓ. ਸ੍ਰੀ ਦੀਪਕ ਸ਼ਰਮਾ ਅਤੇ ਸਵੀਪ Cheap Ray Bans ਗਤੀਵਿਧੀਆਂ ਦੇ ਨੋਡਲ ਅਫ਼ਸਰ ਸ੍ਰ. ਚਰਨਜੀਤ ਸਿੰਘ ਕੈਂਥ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ‘ਇਨੀਸ਼ੀਏਟਰਜ਼ ਆਫ਼ ਚੇਂਜ’ ਦੇ ਆਗੂ ਸ੍ਰ. ਗੌਰਵਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਤਿਆਰ ਕਰਨ ਵਾਲੀ ਕੰਪਨੀ ’01 ਸਿਨਰਜੀ’ ਦੇ ਸ੍ਰ. ਪ੍ਰੀਤ ਪਾਲ ਸਿੰਘ ਚੰਢੋਕ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਗੀਤਕਾਰ ਤੇ ਗਾਇਕ ਸ੍ਰ. ਗੁਰਪ੍ਰੀਤ ਸਿੰਘ ਕਾਉਂਕੇ ਤੇ ਸ੍ਰੀ ਟਿੰਕੂ ਸੁਲਤਾਨੀ, ਸਭ ਤੋਂ ਵਧੇਰੇ ਉਮਰ (105 ਸਾਲ) ਦੀ ਵੋਟਰ ਮਾਤਾ ਕਰਤਾਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਨੇ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਬਾਰੇ NFL Jerseys Cheap ਸਹੁੰ ਵੀ ਚੁਕਾਈ। ਸਮਾਗਮ ਦੌਰਾਨ ਚੋਣ ਨਿਗਰਾਨ ਵਿਸ਼ੇਸ਼ ਰੂਪ ਵਿੱਚ ਪੁੱਜੇ। ਇਸ ਮੌਕੇ ਸਵੀਪ ਗਤੀਵਿਧੀਆਂ ਸੰਬੰਧੀ ਵੀਡੀਓਜ਼ ਦਿਖਾਉਣ ਦੇ ਨਾਲ-ਨਾਲ ਭਾਸ਼ਨ ਮੁਕਾਬਲੇ, ਸਲੋਗਨ cheap Air Jordans ਲਿਖਣ ਮੁਕਾਬਲੇ, ਲੇਖ ਲਿਖਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ