• Home »
  • ਖਬਰਾਂ
  • » ਡੇਰਾ ਸਿਰਸਾ ਦੀ ਹਮਾਇਤ ‘ਤੇ ਸਿੱਖ ਜਥੇਬੰਦੀਆਂ ਬਾਦਲਕਿਆਂ ਖਿਲਾਫ ਡਟੀਆਂ

ਡੇਰਾ ਸਿਰਸਾ ਦੀ ਹਮਾਇਤ ‘ਤੇ ਸਿੱਖ ਜਥੇਬੰਦੀਆਂ ਬਾਦਲਕਿਆਂ ਖਿਲਾਫ ਡਟੀਆਂ

-ਪੰਜਾਬੀਲੋਕ ਬਿਊਰੋ
ਡੇਰਾ ਸਿਰਸਾ ਦੀ ਹਮਾਇਤ ਲੈਣ ਕਰਕੇ ਪੰਥਕ ਜਥੇਬੰਦੀਆਂ ਬਾਦਲ ਦਲ ਖਿਲਾਫ ਡਟ ਗਈਆਂ ਹਨ। ਸਿੱਖ ਜਥੇਬੰਦੀਆਂ ਨੇ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਸੰਤ ਸਮਾਜ ਦੇ 93 ਧੜਿਆਂ ਨੇ ਵੀ ਅਕਾਲੀ ਦਲ ਦੀ ਹਮਾਇਤ ਦੇ ਫੈਸਲੇ ਤੋਂ ਪਾਸਾ ਵੱਟ ਲਿਆ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਵੀ ਪਹੁੰਚ ਕੀਤੀ ਗਈ ਹੈ ਕਿ ਅਕਾਲੀ ਦਲ ਖਿਲਾਫ ਕਾਰਵਾਈ ਕੀਤੀ ਜਾਵੇ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ।  ਪੱਤਰ ਵਿੱਚ ਉਹਨਾਂ  ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਹਮਾਇਤ ਹਾਸਲ ਕਰਨਾ ਸਿੱਧੇ ਤੌਰ ‘ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ।  ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ ਹੇਠ ਉਹਨਾਂ  ਨੂੰ ਪੰਥ ਵਿੱਚੋਂ ਛੇਕਣ ਦੇ ਆਦੇਸ਼ ਜਾਰੀ ਕੀਤੇ ਜਾਣ।
ਸਾਬਕਾ ਜਥੇਦਾਰ ਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਡੇਰਾ ਸਿਰਸਾ ਦੀ ਸਾਂਝ ਭਿਆਲੀ ਜੱਗ ਜ਼ਾਹਰ ਹੋ ਗਈ ਹੈ। NFL Jerseys Cheap ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਵੱਲੋਂ ਬਣਾਈ ਗਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ, ਕੋਸਟ (ਯੂ.ਐਸ.ਏ.) ਨੇ ਹੰਗਾਮੀ ਮੀਟਿੰਗ ਕਰਕੇ ਅਕਾਲੀ ਦਲ ਨੂੰ ਡੇਰਾ ਦਲ ਦਾ ਨਾਂ ਦਿੱਤਾ ਹੈ। ਕਮੇਟੀ ਦੇ ਕੋਆਰਡੀਨੇਟਰ cheap jerseys wholesale ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਇਲਜ਼ਾਮ ਲਾਇਆ ਗਿਆ ਕਿ ਅਕਾਲੀ ਦਲ ਨੇ ਸਿੱਖ ਪ੍ਰੰਪਰਾਵਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਉਹਨਾਂ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਅਕਾਲੀ ਦਲ ਵੱਲੋਂ ਖੁਦ ਹੀ ਕਰਾਈਆਂ ਗਈਆਂ ਹਨ।
ਦਲ ਖਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ ਤੇ ਹੋਰਾਂ ਨੇ ਆਖਿਆ ਕਿ ਪੰਥ ਵਿਰੋਧੀਆਂ ਦਾ ਸਮਰਥਨ ਲੈਣ ਤੇ ਧਰਮ ਦੇ ਮਾਰਗ ਤੋਂ ਭਟਕਣ ਵਾਲਿਆਂ ਨੂੰ ਸਿੱਖ ਕੌਮ ਸਬਕ ਜ਼ਰੂਰ ਸਿਖਾਵੇਗੀ।  ਉਹਨਾਂ  ਆਖਿਆ ਕਿ ਬੀਤੇ ਵਰੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣਾ cheap nfl jerseys ਵੀ ਇਸੇ ਕੜੀ ਦਾ ਹਿੱਸਾ ਸੀ।  ਅਕਾਲ ਪੁਰਖ ਕੀ ਫੌਜ, ਸ਼ਹੀਦ ਭਾਈ ਮਨੀ ਸਿੰਘ ਟਕਸਾਲ, ਪੰਥਕ ਤਾਲਮੇਲ ਸੰਗਠਨ, ਅਕਾਲ ਗਤਕਾ ਅਖਾੜਾ, ਗੁਰੂ ਮਾਨਿਉ ਗ੍ਰੰਥ ਸੇਵਕ ਜਥਾ, ਸ੍ਰੀ ਗੁਰੂ ਰਾਮਦਾਸ ਸੇਵਕ ਸਭਾ, cheap fake oakleys ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਦੇ ਆਗੂਆਂ ਵੱਲੋਂ ਕੀਤੇ ਗਏ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਸਿੱਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੂਰਨ ਬਾਈਕਾਟ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਨੇ ਮੀਟਿੰਗ ਕਰਕੇ ਆਖਿਆ ਕਿ ਡੇਰਾ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸਿਆਸੀ ਲੈਣ-ਦੇਣ 2015 ਵਿੱਚ ਹੀ ਹੋ ਗਿਆ ਸੀ।  ਉਹਨਾਂ ਅਕਾਲ ਤਖ਼ਤ ਦੀ ਸਰਵਉੱਚਤਾ ਦੇ ਸਿਧਾਂਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਮੀਰ ਦੀ ਆਵਾਜ਼ ‘ਤੇ ਵਧੀਆ ਕਿਰਦਾਰ ਅਤੇ ਪੰਥਕ ਸੋਚ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਕਿਹਾ।
ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸਿੱਖ ਪੰਥ ਦੇ ਦੋਖੀਆਂ ਨੂੰ ਵਿਧਾਨ ਸਭਾ ਚੋਣਾਂ ਵਿਚ ਵੋਟ ਸ਼ਕਤੀ ਨਾਲ ਸਬਕ ਸਿਖਾਉਣ ਦਾ ਸੱਦਾ ਦਿੱਤਾ ਹੈ।
ਸਭਾ ਪੰਜਾਬ ਦੇ ਪ੍ਰਧਾਨ ਭਾਈ ਬਚਿੱਤਰ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਵਿਚ ਪਹਿਲਾਂ ਹੀ ਗੁਰੂ ਗ੍ਰੰਥ ਸਾਹਿਬ Cheap NFL Authentic Jerseys ਦੀ ਬੇਅਦਬੀ ਅਤੇ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਦੀਆਂ ਵਾਪਰੀਆਂ ਘਟਨਾਵਾਂ ਵਿਰੁੱਧ ਰੋਸ ਹੈ ਪਰ ਹੁਣ ਅਕਾਲੀ ਦਲ ਨੇ ਵੋਟਾਂ ਦੇ ਲਾਲਚ ਵਿਚ ਡੇਰਾ ਸਿਰਸਾ The ਦਾ ਸਮਰਥਨ ਹਾਸਲ ਕਰਕੇ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ, ਜਿਸ ਦਾ ਅਕਾਲ ਤਖ਼ਤ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।