• Home »
  • ਖਬਰਾਂ
  • » ਨਹਿਰ ਬਣਨੀ ਹੀ ਚਾਹੀਦੀ ਹੈ-ਸੁਪਰੀਮ ਕੋਰਟ

ਨਹਿਰ ਬਣਨੀ ਹੀ ਚਾਹੀਦੀ ਹੈ-ਸੁਪਰੀਮ ਕੋਰਟ

ਐਸ ਵਾਈ ਐਲ ਮੁੱਦੇ ‘ਤੇ ਪੰਜਾਬ ਨੂੰ ਝਟਕਾ
ਪੰਜਾਬ-ਹਰਿਆਣਾ ਦੇ ਰਾਹ ਰੋਕੇ
-ਪੰਜਾਬੀਲੋਕ ਬਿਊਰੋ
ਪੰਜਾਬ ਤੇ ਹਰਿਆਣਾ ਦਰਮਿਆਨ ਤਣਾਅ ਦਾ ਕਾਰਨ ਬਣੀ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।  ਸੁਣਵਾਈ ਦੌਰਾਨ ਦੇਸ਼ ਦੀ ਸਰਬ ਉੱਚ ਅਦਾਲਤ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ, ਨਹਿਰ ਬਣਨੀ ਹੀ ਚਾਹੀਦੀ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਚੋਣ ਨਤੀਜਿਆਂ ਦੀ ਉਡੀਕ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਮਝੌਤੇ ਦਾ ਪਾਲਣ ਕਰਨ ਦੀ ਨਸੀਹਤ ਦਿੰਦਿਆਂ ਆਪਣਾ ਪੱਖ ਰੱਖਣ ਦਾ ਇੱਕ ਹੋਰ ਮੌਕਾ ਦਿੱਤਾ ਹੈ।  ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ।
20 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ਕਿਸਾਨਾਂ cheap nfl jerseys ਨੂੰ ਉਹਨਾਂ ਦੀ ਜ਼ਮੀਨ ਵਾਪਸ ਕਰ ਚੁੱਕੇ ਹਨ।  ਨਹਿਰ ਦੇ ਨਿਰਮਾਣ ਲਈ ਉਹ ਮੁੜ ਤੋਂ ਕਿਸਾਨਾਂ ਤੋਂ ਜ਼ਮੀਨਾਂ ਵਾਪਸ ਨਹੀਂ ਲੈ ਸਕਦੇ। ਪਰ ਸੁਪਰੀਮ ਕੋਰਟ ਨੇ ਸਖਤੀ ਹੀ ਦਿਖਾਈ ਹੈ। ਇਸ ਤੋਂ ਪਹਿਲਾਂ 16 ਫਰਵਰੀ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਚੋਣ ਨਤੀਜਿਆਂ ਤੋਂ ਬਾਅਦ ਕਰਨ ਦੀ ਅਪੀਲ ਪਾਈ ਸੀ।  ਅਦਾਲਤ ਨੇ ਇਸ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਅਗਲੀ ਸੁਣਵਾਈ 2 ਮਾਰਚ ‘ਤੇ ਪਾ ਕੇ ਮਸਲੇ ਦੇ ਜਲਦ ਹੱਲ ਲਈ ਆਦੇਸ਼ ਜਾਰੀ ਕਰ ਦਿੱਤੇ ਹਨ।
ਇਸ ਬਾਰੇ 16 ਨਵੰਬਰ, 2016 ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ।  ਇਸ ਤਹਿਤ ਨਹਿਰ ਦੇ ਨਿਰਮਾਣ ਲਈ ਕਿਸਾਨਾਂ ਤੋਂ ਲਈ ਜ਼ਮੀਨ ਦੇ ਐਫੀਡੇਵਿਟ ਕਿਸਾਨਾਂ ਦੇ ਨਾਂ ‘ਤੇ ਤਬਦੀਲ ਕਰ ਦਿੱਤੇ ਗਏ ਸਨ।  ਸਰਕਾਰ ਨੇ ਇਸ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਨੇ ਸੂਬਿਆਂ ਵਿਚਕਾਰ ਚੱਲ ਰਹੇ ਪਾਣੀਆਂ ਦੇ ਝਗੜਿਆਂ ਨੂੰ ਨਿਬੇੜਨ ਲਈ ਕੋਈ ਅਹਿਮ ਕਦਮ ਨਹੀਂ ਚੁੱਕਿਆ।  ਇਸ ਲਈ ਵਾਟਰ ਟ੍ਰਿਬਿਊਨਲ ਦਾ ਗਠਨ ਕਰਨਾ ਕੇਂਦਰ ਦੀ ਸਭ familia. ਤੋਂ ਅਹਿਮ ਜ਼ਿੰਮੇਵਾਰੀ ਬਣਦੀ ਸੀ।  ਜਸਟਿਸ ਪੀਸੀ ਘੋਸ਼ ਦੇ ਬੈਂਚ ਨੇ ਸੁਝਾਇਆ ਕਿ ਐਸਵਾਈਐਲ ਦੇ ਮੁੱਦੇ ਦਾ ਹੱਲ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਹਰਿਆਣਾ ਨਾਨ-ਰਾਇਪੇਰੀਅਨ ਰਹੇਗਾ।
ਜ਼ਾਹਿਰ ਤੌਰ ‘ਤੇ ਸੁਪਰੀਮ ਕੋਰਟ ਦੇ ਅੱਜ ਦੇ ਐਲਾਨ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟਕਰਾਅ ਵਧਣ ਦੇ ਆਸਾਰ ਹਨ।
ਇਨੈਲੋ ਵੱਲੋਂ 23 ਫਰਵਰੀ ਨੂੰ ਪੰਜਾਬ ਦੇ ਕਪੂਰੀ ਵਿੱਚ ਨਹਿਰ ਪੁੱਟਣ ਦਾ ਐਲਾਨ ਕੀਤਾ ਹੋਇਆ ਹੈ।  ਇਨੈਲੋ cheap jerseys ਦੀ ਇਸ ਚੇਤਾਵਨੀ ਤੋਂ ਬਾਅਦ ਪੰਜਾਬ ਵੀ ਭਖਿਆ ਹੋਇਆ ਹੈ।  ਪੰਜਾਬ ਸਰਕਾਰ ਜਿੱਥੇ ਨਹਿਰ ਨੂੰ ਕਿਸੇ ਵੀ ਹਾਲਤ ਵਿੱਚ ਨਾ ਬਣਨ ਦੇਣ ਦੇ ਐਲਾਨ wholesale nfl jerseys ਦਾਗ ਰਹੀ ਹੈ, ਉੱਥੇ ਹੀ ਦੇਸ਼-ਵਿਦੇਸ਼ ਦੇ ਪੰਜਾਬੀ ਵੀ ਪੰਜਾਬ ਦਾ ਪਾਣੀ ਹਰਿਆਣੇ ਨੂੰ ਨਾ ਦੇਣ ਲਈ ਮਰ ਮਿਟਣ ਦੇ ਦਾਅਵੇ ਕਰ ਰਹੇ ਹਨ। ਅੱਜ ਹਰਿਆਣਾ ਵੱਲੋਂ ਪੰਜਾਬ ਤੋਂ ਹਰਿਆਣਾ ਵਾਲੇ ਸਾਰੇ ਰਾਹ ਬੰਦ ਕੀਤੇ ਜਾਣਗੇ।  ਇਸ ਦਰਮਿਆਨ ਪੰਜਾਬ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਮੁਸ਼ਕਲ ਹੋ ਸਕਦੀ ਹੈ।  ਇਸ ਦੌਰਾਨ ਪੰਜਾਬ ਅਲਰਟ ‘ਤੇ ਹੈ।  ਪੰਜਾਬ ਪੁਲਿਸ ਵੱਲੋਂ ਦੋਵੇਂ ਸੂਬਿਆਂ ਦਰਮਿਆਨ ਕਿਸੇ ਵੀ ਟਕਰਾਅ ਨੂੰ ਟਾਲਣ ਵਾਸਤੇ ਹਰਿਆਣਾ ਨਾਲ ਲੱਗਦੀ ਸਰਹੱਦ ਤੇ ਸ਼ੰਭੂ ਬੈਰੀਅਰ ਨੇੜੇ ਘੱਗਰ ਦਰਿਆ ਦੇ ਪੁਲ ‘ਤੇ ਛੇ ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।  ਉਹਨਾਂ ਵਿੱਚੋਂ 10 ਕੰਪਨੀਆਂ ਕੇਂਦਰੀ ਨੀਮ ਫੌਜੀ ਬਲਾਂ ਦੀਆਂ ਹਨ। ਸਾਰੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸ਼ੰਭੂ ਨੇੜੇ ਮੁਗਲ ਸਰਾਏ ਵਿੱਚ ਕੰਟਰੋਲ ਰੂਮ ਕਾਇਮ ਕੀਤਾ ਗਿਆ ਹੈ।  ਨਾਜ਼ੁਕ ਇਲਾਕੇ ਕਪੂਰੀ ਨੇੜੇ ਐਸਐਸਪੀ ਫਤਹਿਗੜ ਸਾਹਿਬ ਦੀ ਅਗਵਾਈ ਹੇਠ ਪੁਲਿਸ ਤਾਇਨਾਤ ਹੈ।  ਜਿਹੜੇ ਰਾਹਾਂ ਤੋਂ ਹਰਿਆਣਾ ਵੱਲੋਂ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਦੇ ਦਾਖਲ ਹੋਣ ਦੀ ਸੰਭਾਵਨਾ ਹੈ, ਉਥੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ।  ਪੁਲੀਸ ਵੱਲੋਂ ਕੌਮੀ ਸ਼ਾਹਰਾਹ ‘ਤੇ ਘੱਗਰ ਦਰਿਆ ਦੇ ਪੁਰਾਣੇ ਪੁਲ ਵਾਲੀ ਸੜਕ ‘ਤੇ ਲੋਹੇ ਦੇ 15 ਫੁੱਟ ਉੱਚੇ ਬੈਰੀਕੇਡ ਵੀ ਲਾਏ ਗਏ ਹਨ।
ਹਰਿਆਣਾ ਵੱਲ ਜਾਣ ਤੇ ਆਉਣ ਵਾਲੀਆਂ ਸੜਕਾਂ ਦੇ ਵਿਚਕਾਰ ਖਾਲੀ ਥਾਂ ਤੋਂ ਇੱਟਾਂ ਤੇ ਰੋੜੇ ਹਟਾਉਣ ਲਈ ਮਜ਼ਦੂਰ ਲਾਏ ਗਏ ਹਨ।  ‘ਡਰੋਨ’ ਰਾਹੀਂ ਬਾਰਡਰ ਦੇ ਪਰਲੇ ਪਾਸੇ ਨਜ਼ਰ ਰੱਖੀ ਜਾਵੇਗੀ।  ਪੁਲਿਸ ਵੱਲੋਂ ਵੱਡੇ ਤੇ ਆਧੁਨਿਕ ਹਥਿਆਰਾਂ, ਅੱਥਰੂ ਗੈਸ, ਰਬੜ ਦੀਆਂ ਗੋਲੀਆਂ, ਡਾਂਗਾਂ ਤੇ ਘੋੜਸਵਾਰ ਪੁਲਿਸ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਕਪੂਰੀ ਪੁੱਜਣ ਦੀ ਕੋਸ਼ਿਸ਼ ਕਰਨ ਵਾਲੇ ਜਥੇ ਨੂੰ ਦੇਵੀਗੜ ਰੋਕਣ ਦੀ ਯੋਜਨਾ ਬਣਾ ਲਈ ਗਈ ਹੈ।  ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਨਹਿਰ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇਗੀ ਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਵਿੱਚ ਬਹਾਲ ਰੱਖੀ ਜਾਵੇਗੀ।  ਪੰਜਾਬ ਦੇ ਨਾਲ ਪ੍ਰਸ਼ਾਸਨ ਵੱਲੋਂ ਹਰਿਆਣਾ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।