• Home »
  • ਖਬਰਾਂ
  • » ਕੈਪਟਨ ਦੀ ਮੋਦੀ ਤੇ ਜੇਤਲੀ ਨਾਲ ਮੁਲਾਕਾਤ

ਕੈਪਟਨ ਦੀ ਮੋਦੀ ਤੇ ਜੇਤਲੀ ਨਾਲ ਮੁਲਾਕਾਤ

-ਪੰਜਾਬੀਲੋਕ ਬਿਊਰੋ
ਪੰਜਾਬ ਦੇ ਕਰਜ਼ ਤੇ ਪਾਣੀ ਦੇ ਮੁੱਦੇ ‘ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਇਹ ਪਹਿਲਾ ਦਿੱਲੀ ਦੌਰਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚ ਘਿਰੇ ਤੇ ਕਰਜ਼ੇ ਵਿੱਚ ਡੁੱਬੇ ਸੂਬੇ ਦੇ ਕਿਸਾਨਾਂ ਦੇ ਯਕਮੁਸ਼ਤ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਵੇਂ ਉਨਾਂ ਨੇ ਕੇਂਦਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਪਰ ਫਿਰ ਵੀ ਉਨਾਂ ਦੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ। ਇਸ ਵਾਸਤੇ ਸਰਕਾਰ ਵੱਲੋਂ ਪਹਿਲਾਂ ਹੀ ਸਮਾਂਬੱਧ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਸੂਬਾ ਮੰਤਰੀ ਮੰਡਲ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਕਾਂਗਰਸ ਦੇ ਚੋਣ ਮੈਨੀਫੈਸਟੋ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਹਾਲ ਹੀ ਵਿੱਚ Cheap MLB Jerseys ਸੂਬੇ ‘ਚ ਕਿਸਾਨ ਖੁਦਕੁਸ਼ੀਆਂ ਦੀ ਭਰਮਾਰ ‘ਤੇ ਚਿੰਤਾ ਪ੍ਰਗਟ wholesale nfl jerseys ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕਰਜ਼ੇ ਦੀ ਜਕੜ ਵਿੱਚੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸ੍ਰੀ ਮੋਦੀ ਨੂੰ ਵਿਸ਼ੇਸ਼ ਪੈਕਜ ਐਲਾਨਣ ਦੀ ਬੇਨਤੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਕਿਸਾਨਾਂ ‘ਤੇ ਵਧ ਰਹੇ ਕਰਜ਼ੇ Fake Ray Bans ਦੇ ਬੋਝ ਨੇ ਸੂਬੇ ਵਿੱਚ ਖੇਤੀਬਾੜੀ ਖੇਤਰ ਨੂੰ ਢਾਹ ਲਾਈ ਹੈ। ਇਸ ਨੇ ਨਾ ਸਿਰਫ਼ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਹੈ ਸਗੋਂ ਇਸ ਨੇ ਇਸ ਨਾਜ਼ੁਕ ਸਰਹੱਦੀ ਸੂਬੇ ਦੀਆਂ ਸਮਾਜਿਕ ਤੰਦਾਂ ਨੂੰ ਵੀ ਸੱਟ ਮਾਰੀ ਹੈ। ਉਨਾਂ ਕਿਹਾ ਕਿ ਅਨਾਜ ਉਤਪਾਦਨ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਦੇਸ਼ ਦੇ ਅਨਾਜ ਭੰਡਾਰ ਨੂੰ ਸੁਰੱਖਿਅਤ ਬਣਾਇਆ ਹੈ।
ਪ੍ਰਧਾਨ ਮੰਤਰੀ ਨੂੰ ਦਿੱਤੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ‘ਤੇ ਕੁੱਲ ਖੇਤੀ ਕਰਜ਼ਾ 80,000 ਕਰੋੜ ਰੁਪਏ ਤੋਂ ਵੱਧ ਹੈ ਜਿਸ ਵਿੱਚ ਸਹਿਕਾਰੀ ਸੈਕਟਰ ਦਾ 12,500 ਕਰੋੜ ਰੁਪਏ ਦਾ ਵੀ ਫਸਲੀ ਕਰਜ਼ਾ ਸ਼ਾਮਲ ਹੈ। ਪੰਜਾਬ ਵਿੱਚ ਫਸਲੀ ਕਰਜ਼ੇ ਸਣੇ ਪ੍ਰਤੀ ਕਿਸਾਨੀ ਪਰਿਵਾਰ ‘ਤੇ ਔਸਤਨ ਅੱਠ ਲੱਖ ਰੁਪਏ ਦਾ ਕਰਜ਼ਾ ਹੈ। ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ nfl jerseys cheap ‘ਤੇ ਪ੍ਰਤੀ ਹੈਕਟੇਅਰ ਕਰਜ਼ਾ ਭਾਰਤ ਵਿੱਚ ਸਭ ਤੋਂ ਵੱਧ ਹੈ।
ਸੂਤਰ ਦੱਸਦੇ ਨੇ ਕਿ ਮੋਦੀ ਨੇ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।  ਕੈਪਟਨ ਅਮਰਿੰਦਰ Man! ਸਿੰਘ ਅਤੇ ਮਨਪ੍ਰੀਤ ਬਾਦਲ ਨੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਉਹਨਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਤੇ ਪੰਜਾਬ ਦੇ ਆਰਥਿਕ ਮੁੱਦਿਆਂ ‘ਤੇ ਚਰਚਾ ਕੀਤੀ। ਤੇ ਅਰੁਣ ਜੇਤਲੀ ਨੇ ਕੈਪਟਨ ਨੂੰ ਯਕੀਨ ਦਿਵਾਇਆ ਕਿ ਕਣਕ ਦੀ wholesale football jerseys ਖ਼ਰੀਦ ਸਬੰਧੀ ਸਾਰੇ ਢੁਕਵੇਂ ਪ੍ਰਬੰਧ 25 ਮਾਰਚ ਤੋਂ ਅਮਲ ‘ਚ ਲਿਆ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਲੋਕ ਸਭਾ ‘ਚ ਬੋਲਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।ਜੀ ਐਸ ਟੀ ਪਹਿਲੀ ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਹੋਣ ਦੀ ਗੱਲ ਕੀਤੀ ਗਈ ਹੈ।