• Home »
  • ਖਬਰਾਂ
  • » ਸਿੱਖ ਕਤਲੇਆਮ ਦੀਆਂ ਫਾਈਲਾਂ ਸੁਪਰੀਮ ਕੋਰਟ ਨੇ ਮੰਗੀਆਂ

ਸਿੱਖ ਕਤਲੇਆਮ ਦੀਆਂ ਫਾਈਲਾਂ ਸੁਪਰੀਮ ਕੋਰਟ ਨੇ ਮੰਗੀਆਂ

-ਪੰਜਾਬੀਲੋਕ ਬਿਊਰੋ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਸਿੱਖ ਵਿਰੋਧੀ ਕਤਲੇਆਮ ਮਾਮਲੇ ਦੀਆਂ 199 ਫਾਈਲਾਂ ਜਮਾਂ ਕਰਵਾਉਣ ਦੇ ਆਦੇਸ਼ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਤਲੇਆਮ ਦੀ ਜਾਂਚ ਲਈ ਗਠਿਤ ਕੀਤੀ ਗਈ cheap oakleys sunglasses ਐਸ.ਆਈ.ਟੀ. ਨੂੰ ਸਟੇਟਸ ਰਿਪੋਰਟ ਸੌਂਪਣ ਲਈ ਆਖਿਆ ਸੀ। ਕੇਸ ਨਾਲ ਜੁੜੀਆਂ ਸਾਰੀਆਂ ਫਾਈਲਾਂ ਤਿੰਨ ਹਫ਼ਤਿਆਂ ਵਿੱਚ ਅਦਾਲਤ ਵਿੱਚ ਪੇਸ਼ ਕਰਨ ਲਈ ਆਖਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਅਪ੍ਰੈਲ oakley sunglasses for men ਨੂੰ ਹੋਵੇਗੀ। on ਇਸ ਮਾਮਲੇ ਦੀ ਜਾਂਚ ਲਈ 2014 ਵਿੱਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ। ਪਟੀਸ਼ਨਰ ਗੁਰਲਾਡ ਸਿੰਘ cheap jerseys wholesale ਕਾਹਲੋਂ ਨੇ ਜਸਟਿਸ ਦੀਪਕ ਮਿਸ਼ਰਾ ਤੇ ਜਸਟਿਸ ਆਰ ਭਾਨੂਮਤੀ ਉੱਤੇ ਆਧਾਰਿਤ ਬੈਂਚ ਨੂੰ ਦੱਸਿਆ ਸੀ ਕਿ ਐਸ.ਆਈ.ਟੀ. ਜਾਂਚ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ। ਇਸ ਤੋਂ ਬਾਅਦ ਅਦਾਲਤ ਨੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਆਖਿਆ ਸੀ। ਇਸ discount oakley ਤੋਂ ਪਹਿਲਾਂ ਕੇਂਦਰ ਨੇ ਕੋਰਟ ਨੂੰ ਦੱਸਿਆ ਸੀ ਕਿ 221 ਮਾਮਲਿਆਂ ਵਿੱਚੋਂ 21 ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ fake ray bans ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਲਾਈ ਡਿਟੇਕਟਰ ਟੈਸਟ ਸਬੰਧੀ ਸੀਬੀਆਈ ਦੀ ਪਟੀਸ਼ਨ ਉੱਤੇ 30 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।