• Home »
  • ਖਬਰਾਂ
  • » ਪਾਰਕਿੰਗ ‘ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ

ਪਾਰਕਿੰਗ ‘ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ

-ਪੰਜਾਬੀਲੋਕ ਬਿਊਰੋ
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਮੀਤ ਸਿੰਘ ਨੇ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜੀਆਂ ਕਾਰਨ ਦੀਆਂ ਥਾਵਾਂ ( ਕੰਪਲੈਕਸ ਦੇ ਅੰਦਰ ਜਾਂ ਬਾਹਰ ) ‘ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ । ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ ਤੇ ਬਾਹਰ ਆਂਉਦਾ ਤੇ ਜਾਂਦਾ ਹੈ ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਉਂਦਾ ਹੋਵੇ ਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦੀ 45 ਦਿਨਾਂ ਤੱਕ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬਾਂਚ, ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਚ ਜਮਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇਕ ਦਿਨ ਲਈ ਖੜਾ ਕਰਨਾ ਹੋਵੇ ਤਾਂ ਰਜਿਸਟਰ ਵਿਚ ਉਸ ਦਾ ਅੰਦਰਾਜ ( ਵਾਹਨ ਮਾਲਕ ਦਾ ਨਾਮ, ਪਤਾ ਅਤੇ ਡਰਾਵਿੰਗ ਲਾਇਸੰਸ ਨੰਬਰ) ਦਰਜ ਕੀਤਾ ਜਾਵੇ ਤੇ ਵਾਹਨ ਮਾਲਕ ਦੇ ਰਜਿਸਟਰ ‘ਤੇ ਦਸਤਖਤ ਕਰਵਾਏ ਜਾਣ। ਜੇਕਰ ਵਾਹਨ ਇਕ ਦਿਨ ਤੋਂ ਵੱਧ ਪਾਰਕ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿਚ ਉਕਤ ਅਨੁਸਾਰ ਕਰਕੇ ਉਸ ਵਾਹਨ ਮਾਲਕ ਕੋਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਈਸੰਸ ਦੀ ਫੋਟੋ ਕਾਪੀ ਬਤੌਰ ਰਿਕਾਰਡ ਰੱਖੀ ਜਾਵੇ । ਇਸ ਤੋਂ ਇਲਾਵਾ ਪਾਰਕਿੰਗ ਵਾਲੀਆਂ ਥਾਵਾਂ ‘ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ। ਇਹ ਹੁਕਮ ਮਿਤੀ 12.05.2017 ਤੋਂ 11.07.2017 ਤੱਕ ਲਾਗੂ ਰਹੇਗਾ।