• Home »
  • ਖਬਰਾਂ
  • » ਦੋ ਬੱਸਾਂ ਦੀ ਆਹਮੋ ਸਾਹਮਣੀ ਟੱਕਰ

ਦੋ ਬੱਸਾਂ ਦੀ ਆਹਮੋ ਸਾਹਮਣੀ ਟੱਕਰ

-ਪੰਜਾਬੀਲੋਕ ਬਿਊਰੋ
ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ‘ਤੇ ਡਮਟਾਲ ਨੇੜੇ ਅੱਜ ਤੜਕੇ ਸਾਢੇ ਤਿੰਨ ਵਜੇ ਦੇ ਆਸ ਪਾਸ ਹਰਿਆਣਾ ਤੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਵਿਚਾਲੇ ਹੋਈ ਜ਼ੋਰਦਾਰ ਟੱਕਰ ‘ਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਨੂੰ ਅੱਗ ਲੱਗ ਗਈ। ਜੰਮੂ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਪਹਿਲਾਂ ਡਿਵਾਈਡਰ ਨਾਲ ਟਕਰਾਈ ਤੇ ਫਿਰ ਜਲੰਧਰ ਵਾਲੇ ਪਾਸੇ ਤੋਂ ਆ ਰਹੀ ਹਿਮਾਚਲ ਰੋਡਵੇਜ਼ ਦੀ ਬੱਸ ਨਾਲ ਸਿੱਧੀ ਟਕਰਾ ਗਈ। ਦੋਵਾਂ ਬੱਸਾਂ ਨੂੰ ਅੱਗ ਲੱਗ ਗਈ, ਹਾਦਸੇ ਵਿੱਚ 36 ਸਵਾਰੀਆਂ ਜ਼ਖਮੀ ਹੋਈਆਂ ਹਨ, ਦੋਵਾਂ ਬੱਸਾਂ ਦੇ ਚਾਲਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ਕਾਰਨ ਸਵਾਰੀਆਂ ਦਾ ਸਮਾਨ ਵੀ ਮੱਚ ਗਿਆ।