• Home »
  • ਖਬਰਾਂ
  • » ਧਾਰਮਿਕ ਸਥਾਨਾਂ ਦੀ ਰਾਖੀ ਲਈ ਠੀਕਰੀ ਪਹਿਰੇ ਲਾਉਣ ਦਾ ਹੁਕਮ

ਧਾਰਮਿਕ ਸਥਾਨਾਂ ਦੀ ਰਾਖੀ ਲਈ ਠੀਕਰੀ ਪਹਿਰੇ ਲਾਉਣ ਦਾ ਹੁਕਮ

-ਪੰਜਾਬੀਲੋਕ ਬਿਊਰੋ
ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਜਲੰਧਰ ਵਿਚ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਧਾਰਮਿਕ ਸਥਾਨਾਂ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਧਾਰਮਿਕ ਸਥਾਨਾਂ ‘ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ ਟਰੱਸਟ ਦੇ ਮੁੱਖੀਆਂ ਦੀ ਜ਼ਿੰਮਵਾਰੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਸਤੰਬਰ ਤੱਕ ਲਾਗੂ ਰਹੇਗਾ। ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜਿਨਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਹਨ।