• Home »
  • ਖਬਰਾਂ
  • » ਡੇਰੇਦਾਰ ਦੀ ਮਾਫੀ-ਜਥੇਦਾਰ ਗੁਰਮੁਖ ਸਿੰਘ ਨੇ ਦਿੱਤਾ ਸਪੱਸ਼ਟੀਕਰਨ

ਡੇਰੇਦਾਰ ਦੀ ਮਾਫੀ-ਜਥੇਦਾਰ ਗੁਰਮੁਖ ਸਿੰਘ ਨੇ ਦਿੱਤਾ ਸਪੱਸ਼ਟੀਕਰਨ

-ਪੰਜਾਬੀਲੋਕ ਬਿਊਰੋ
ਗੁਰਮੀਤ ਰਾਮ ਰਹੀਮ ਨੂੰ 24 ਸਤੰਬਰ 2015 ਨੂੰ ਬਿਨਾਂ ਮੰਗੇ ਮੁਆਫੀ ਦੇਣ ਵਾਲੇ ਪੰਜ ਸਿੰਘ ਸਾਹਿਬਾਨ ਵਿੱਚ ਸ਼ਾਮਲ ਸਾਬਕਾ ਜਥੇਦਾਰ ਭਾਈ ਗੁਰਮੁਖ ਸਿੰਘ ਨੇ ਲਗਭਗ ਦੋ ਸਾਲਾਂ ਮਗਰੋਂ ਫਾਰਗ ਕੀਤੇ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਇਸ ਮਾਮਲੇ ਸਬੰਧੀ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ। ਪੰਜ ਪਿਆਰਿਆਂ ਵੱਲੋਂ ਇਸ ਸਬੰਧੀ ਆਪਣਾ ਫ਼ੈਸਲਾ ਅਗਲੇ ਦਿਨਾਂ ਵਿੱਚ ਦਿੱਤਾ ਜਾਵੇਗਾ।
ਭਾਈ ਗੁਰਮੁਖ ਸਿੰਘ ਪਹਿਲਾਂ ਹੀ ਮੀਡੀਆ ਵਿੱਚ ਖ਼ੁਲਾਸਾ ਕਰ ਚੁੱਕੇ ਹਨ ਕਿ ਡੇਰਾ ਮੁਖੀ ਨੂੰ ਮੁਆਫ ਕਰਨ ਸਬੰਧੀ ਹਦਾਇਤਾਂ ਅਕਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਨ। ਇਸ ਮਗਰੋਂ ਉਨਾਂ ਨੂੰ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਹਰਿਆਣਾ ਦੇ ਗੁਰਦੁਆਰੇ ਵਿੱਚ ਮੁਖ ਗ੍ਰੰਥੀ ਲਾ  ਦਿੱਤਾ ਸੀ।