ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ

-ਪੰਜਾਬੀਲੋਕ ਬਿਊਰੋ
ਸਰਕਾਰ ਕਿਸਾਨਾਂ ਨੂੰ ਪਤਿਆਉਣ ਲਈ ਬੈਠਕਾਂ ਦਾ ਦੌਰ ਚਲਾ ਰਹੀ ਹੈ ਤੇ ਕਰਜ਼ੇ ਦੀ ਕੁੜਿੱਕੀ ਕਿਸਾਨਾਂ ਦੀ ਜਾਨ ਲੈ ਰਹੀ ਹੈ। ਮੋਗਾ ਜ਼ਿਲੇ ਦੇ ਪਿੰਡ ਕੋਟ ਸਦਰ ਖਾਂ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ 45 ਸਾਲਾ ਕਿਸਾਨ ਪਿੱਪਲ ਸਿੰਘ ਦੇ ਸਿਰ 6 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਸੀ ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।