• Home »
  • ਖਬਰਾਂ
  • » ਵਿਆਹ ਤੇ ਸਮਾਜਿਕ ਸਮਾਗਮਾਂ ‘ਚ ਹਥਿਆਰ ਲਿਜਾਣ ‘ਤੇ ਪਾਬੰਦੀ

ਵਿਆਹ ਤੇ ਸਮਾਜਿਕ ਸਮਾਗਮਾਂ ‘ਚ ਹਥਿਆਰ ਲਿਜਾਣ ‘ਤੇ ਪਾਬੰਦੀ

-ਪੰਜਾਬੀਲੋਕ ਬਿਊਰੋ
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਰਜਿੰਦਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ਵਿੱਚ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਕਮਿਸਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਾਰੇ ਅਹਾਤਿਆਂ ਉਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਅਤੇ ਇਨਾਂ ਕੈਮਰਿਆਂ ਵਿੱਚ ਘੱਟੋ-ਘੱਟ 7 ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੀ ਜਿੰਮੇਵਾਰੀ ਅਹਾਤਾ ਮਾਲਕਾਂ ਦੀ ਅਤੇ ਚੈਕ ਕਰਨ ਦੀ ਜਿੰਮੇਵਾਰੀ ਆਬਕਾਰੀ ਤੇ ਕਰ ਵਿਭਾਗ ਦੀ ਹੋਵੇਗੀ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਤਿੰਨੋ ਹੁਕਮ 09 ਅਕਤੂਬਰ 2017 ਤੋਂ 08 ਦਸੰਬਰ 2017 ਤੱਕ ਲਾਗੂ ਰਹਿਣਗੇ।