• Home »
  • ਖਬਰਾਂ
  • » ਪੁਲਿਸ ਇੰਸਪੈਕਟਰ ਦੀ ਘਰੇਲੂ ਨੌਕਰਾਣੀ ਦੀ ਸ਼ੱਕੀ ਹਾਲਤ ‘ਚ ਮੌਤ

ਪੁਲਿਸ ਇੰਸਪੈਕਟਰ ਦੀ ਘਰੇਲੂ ਨੌਕਰਾਣੀ ਦੀ ਸ਼ੱਕੀ ਹਾਲਤ ‘ਚ ਮੌਤ

-ਪੰਜਾਬੀਲੋਕ ਬਿਊਰੋ
ਲੁਧਿਆਣਾ ਦੇ ਬਾੜੇਵਾਲ ਵਿਚ ਇਕ ਪੁਲਿਸ ਇੰਸਪੈਕਟਰ ਦੇ ਘਰ ਵਿੱਚ ਹੀ ਉਸ ਦੀ ਘਰੇਲੂ ਨੌਕਰਾਣੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ, ਪੁਲਿਸ ਦਾ ਕਹਿਣਾ ਹੈ ਕਿ ਨੌਕਰਾਣੀ ਨੇ ਖੁਦਕੁਸ਼ੀ ਕੀਤੀ ਹੈ, ਪਰ ਲੋਕ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ ਤੇ ਮ੍ਰਿਤਕਾ ਦੇ ਪਰਿਵਾਰ ਵੱਲੋਂ ਉਸ ਦੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ। ਪੁਲਿਸ ਦੇ ਉਚ ਅਧਿਕਾਰੀਆਂ ਨੇ ਮ੍ਰਿਤਕਾ ਦੇ ਪਰਿਵਾਰ ਨੂੰ ਪੂਰਨ ਜਾਂਚ ਦਾ ਭਰੋਸਾ ਦਿੱਤਾ ਹੈ।