ਆਪ ਨੂੰ ਮਾਝੇ ‘ਚ ਇਕ ਹੋਰ ਝਟਕਾ

-ਪੰਜਾਬੀਲੋਕ ਬਿਊਰੋ
ਮਾਝਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਅਬਜ਼ਰਵਰ ਚਰਨਜੀਤ ਸਿੰਘ ਚੰਨੀ ਨੇ ਸਾਰੇ ਅਹੁਦਿਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਤੇ ਦੋਸ਼ ਲਾਇਆ ਕਿ ਪਾਰਟੀ ‘ਚ ਆ ਰਹੇ ਲਗਾਤਾਰ ਨਿਘਾਰ ਤੋਂ ਸਾਬਤ ਹੋ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਲੋਕਾਂ ਦੀਆਂ ਇੱਛਾਵਾਂ ਉੱਪਰ ਪੂਰਾ ਨਹੀਂ ਉਤਰ ਰਹੀ।  ਚੰਨੀ ਨੇ ਹਲਕਾ ਨਵਾਂਸ਼ਹਿਰ ਤੋਂ ‘ਆਪ’ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਵੀ ਲੜੀ ਸੀ।