• Home »
  • ਖਬਰਾਂ
  • » ਗੋਸਾਈਂ ਕਤਲ ਮਾਮਲੇ ਦੀ ਜਾਂਚ ਐਨ ਆਈ ਏ ਨੂੰ ਦੇਣਾ ਸਹੀ-ਰਵਨੀਤ ਬਿੱਟੂ

ਗੋਸਾਈਂ ਕਤਲ ਮਾਮਲੇ ਦੀ ਜਾਂਚ ਐਨ ਆਈ ਏ ਨੂੰ ਦੇਣਾ ਸਹੀ-ਰਵਨੀਤ ਬਿੱਟੂ

-ਪੰਜਾਬੀਲੋਕ ਬਿਊਰੋ
ਲੁਧਿਆਣਾ ਤੋਂ ਕਾਂਗਰਸੀ ਐਮ ਪੀ ਰਵਨੀਤ ਸਿੰਘ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਆਰ.ਐੱਸ. ਐੱਸ. ਆਗੂ ਰਵਿੰਦਰ ਗੋਸਾਈ ਦੇ ਕਤਲ ਦੇ ਮਾਮਲੇ ਨੂੰ ਐੱਨ. ਆਈ. ਏ. ਦੇ ਹਵਾਲੇ ਕਰਨ ਸੰਬੰਧੀ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਇਸ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ।
ਬਿੱਟੂ ਲੁਧਿਆਣਾ ਦੇ ਗੁਰੂ ਨਾਨਕ ਭਵਨ ‘ਚ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ ਆਯੋਜਿਤ ਸੂਬਾ ਪੱਧਰੀ ਸਮਾਗਮ ‘ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪਟਾਕੇ ਚਲੱਣ ਸੰਬੰਧੀ ਸਵਾਲ ਦੇ ਜਵਾਬ ‘ਚ ਉਨਾਂ ਕਿਹਾ ਕਿ ਹੌਲੀ-ਹੌਲੀ ਕਮੀ ਆਵੇਗੀ , ਉਂਞ ਇਸ ਵਾਰ ਆਮ ਤੌਰ ਦੇ ਮੁਕਾਬਲੇ ਘੱਟ ਪਟਾਕੇ ਚੱਲੇ ਹਨ।

Tags: