ਹਿੰਦ ਦੀ ਚਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

-ਪੰਜਾਬੀਲੋਕ ਬਿਊਰੋ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਵਿੱਚ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ, ਗੁਰੂ ਘਰਾਂ ਵਿੱਚ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨਾਂ ਦਾ ਆਯੋਜਨ ਵੀ ਕਈ ਥਾਈਂ ਹੋਇਆ। ਤੇ ਗੁਰੂ ਸਾਹਿਬ ਦੀ ਕੁਰਬਾਨੀ ਨਾਲ ਜੁੜੀ ਗਾਥਾ ਸੰਗਤ ਨਾਲ ਸਾਂਝੀ ਕੀਤੀ ਗਈ।