ਚਰਨਜੀਤ ਸਿੰਘ ਚੱਢਾ ਨੂੰ ਮਿਲੀ ਜ਼ਮਾਨਤ

-ਪੰਜਾਬੀਲੋਕ ਬਿਊਰੋ
ਅਸ਼ਲੀਲ ਵੀਡੀਓ ਮਾਮਲੇ ਚ ਘਿਰੇ ਚੀਫ ਦੀਵਾਨ ਖਾਲਸਾ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ  ਅਦਾਲਤ ਨੇ ਚੱਢਾ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਖਬਰ ਆਈ ਹੈ ਕਿ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਕਰਕੇ ਚਰਨਜੀਤ ਸਿੰਘ ਚੱਢਾ ਨੂੰ 23 ਜਨਵਰੀ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ । ਚੀਫ ਖਾਲਸਾ ਦੀਵਾਨ ਵੱਲੋਂ ਵੀ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕਰਨ ਲਈ ਜਨਰਲ ਹਾਊਸ ਦੀ ਮੀਟਿੰਗ 6 ਫਰਵਰੀ ਨੂੰ ਸੱਦੀ ਗਈ ਹੈ।