ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

-ਪੰਜਾਬੀਲੋਕ ਬਿਊਰੋ
ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਵਿੱਚ ਫਸੇ ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਜ਼ਮਾਨਤ ਮਿਲ ਗਈ ਹੈ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂ ਅਦਾਲਤ ਨੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੇ ਉਸ ਦੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।