ਇਰਾਕ ਚੋਂ 38 ਭਾਰਤੀਆਂ ਦੇ ਅਸਥ ਵਤਨ ਪੁੱਜੇ

-ਪੰਜਾਬੀਲੋਕ ਬਿਊਰੋ
ਇਰਾਕ ਦੇ ਮੋਸੂਲ ‘ਚ ਅੱਤਵਾਦੀ ਜਥੇਬੰਦੀ ਆਈ.ਐਸ. ਵੱਲੋਂ ਮਾਰੇ ਗਏ 39 ਭਾਰਤੀਆਂ ਵਿੱਚੋਂ 38 ਦੇ ਅਸਥ ਲੈ ਕੇ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜੇ, ਵੱਖ-ਵੱਖ ਸੂਬਿਆਂ ਚ ਅਸਥ ਭੇਜੇ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹਾਂ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਮਗਰੋਂ ਨਾਲੋ ਨਾਲ ਘਰਾਂ ਨੂੰ ਭੇਜੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮ੍ਰਿਤਕਾਂ ਦੇ ਵਾਰਸਾਂ ਲਈ  5-5 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਾ ਐਲਾਨ ਕੀਤਾ।