ਨਾਨਕ ਸ਼ਾਹ ਫਕੀਰ ਫਿਲਮ ਦਾ ਵਿਰੋਧ ਜਾਰੀ

-ਪੰਜਾਬੀਲੋਕ ਬਿਊਰੋ

‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਪੰਥ ‘ਚੋਂ ਛੇਕ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ।

ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਕਾ ਨੂੰ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੀਵਤ ਰੂਪ ਵਿੱਚ ਦਿਖਾਉਣ ਤੇ ਐਸਜੀਪੀਸੀ ਦੀ ਰੋਕ ਦੇ ਬਾਵਜੂਦ ਕਾਨੂੰਨ ਦਾ ਸਹਾਰਾ ਲੈ ਕੇ ਫ਼ਿਲਮ ਰਿਲੀਜ਼ ਕਰਨ ਲਈ ਬਜ਼ਿੱਦ ਰਹਿਣ ਕਰ ਕੇ ਇਹ ਸਜ਼ਾ ਦਿੱਤੀ ਗਈ ਹੈ।ਨਿਰਮਾਤਾ ਸਿੱਕਾ ਨੇ ਸੁਪਰੀਮ ਕੋਰਟ ਚ ਪਟੀਸ਼ਨ ਪਾ ਕੇ ਪੰਜਾਬ ਤੋਂ ਇਲਾਵਾ ਬਾਕੀ ਭਾਰਤ ਵਿੱਚ ਫ਼ਿਲਮ ਜਾਰੀ ਕਰਵਾਉਣ ਦੀ ਖੁੱਲ੍ਹ ਮੰਗੀ ਸੀ। ਸੁਪਰੀਮ ਕੋਰਟ ਫਿਲਮ ਨੂੰ ਹਰੀ ਝਂਡੀ ਦੇ ਚੁੱਕੀ ਹੈ।

ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਵਿਵਾਦਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਬਾਰੇ ਆਪਣੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਲਈ ਦਾਇਰ ਅਪੀਲ ਦੀ ਤੁਰੰਤ ਸੁਣਵਾਈ ਦੀ ਮੰਗ ਠੁਕਰਾ ਦਿੱਤੀ ਹੈ। ਦੇਸ਼ ਦੀ ਸਿਖਰਲੀ ਅਦਾਲਤ  ਸੋਮਵਾਰ ਨੂੰ ਸੁਣਵਾਈ ਕਰੇਗੀ। ਸਪੱਸ਼ਟ ਹੈ ਕਿ ਫਿਲਮ ੧੩ ਨੂੰ ਰਿਲੀਜ਼ ਹੋ ਜਾਵੇਗੀ

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਦ ਸੈਂਸਰ ਬੋਰਡ ਨੇ ਫ਼ਿਲਮ ਪਾਸ ਕਰ ਦਿੱਤੀ ਹੈ ਤਾਂ ਫ਼ਿਲਮ ਦੀ ਰਿਲੀਜ਼ ਰੋਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਫ਼ਿਲਮ ਨੂੰ ‘ਡੱਕਣ’ ਦੀ ਕੋਸ਼ਿਸ਼ ਕਰਨ ‘ਤੇ ਸ਼੍ਰੋਮਣੀ ਕਮੇਟੀ ਦੀ ਆਲੋਚਨਾ ਵੀ ਕੀਤੀ ਸੀ।