• Home »
  • ਸਿਆਸਤ
  • » ਬਾਦਲ ਸਰਕਾਰ ਦੇ ਅਧੂਰੇ ਕਾਰਜ ਕੈਪਟਨ ਸਰਕਾਰ ਕਰੂ ਪੂਰੇ

ਬਾਦਲ ਸਰਕਾਰ ਦੇ ਅਧੂਰੇ ਕਾਰਜ ਕੈਪਟਨ ਸਰਕਾਰ ਕਰੂ ਪੂਰੇ

-ਪੰਜਾਬੀਲੋਕ ਬਿਊਰੋ
ਪੰਜਾਬ ਦੀ ਪਿਛਲੀ ਅਕਾਲੀ-ਬੀਜੇਪੀ ਸਰਕਾਰ ਵੱਲੋਂ ਅਧੂਰੇ ਛੱਡੇ ਗਏ ਅੰਮ੍ਰਿਤਸਰ ਦੇ ਵਿਕਾਸ ਪ੍ਰਾਜੈਕਟਾਂ ਨੂੰ ਮੌਜੂਦਾ ਸਰਕਾਰ ਹਰ ਹਾਲਤ ਵਿੱਚ ਪੂਰਾ ਕਰੇਗੀ। ਇਸ ਗੱਲ ਦਾ ਐਲਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਂਝੇ ਰੂਪ ਵਿੱਚ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਸ਼ਹਿਰ ਦੇ ਸਵਾ ਚਾਰ ਸੌ ਕਰੋੜ ਦੇ ਪ੍ਰਾਜੈਕਟਾਂ ਨੂੰ ਅੱਧ ਵਿਚਾਲੇ ਬੰਦ ਨਹੀਂ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਬੀਆਰਟੀਐਸ ਸਮੇਤ ਵਿਚਾਲੇ ਅਧੂਰੇ ਪੁਲਾਂ ਤੇ ਸੜਕਾਂ ਦਾ ਕੰਮ ਛੇਤੀ ਹੀ ਪੂਰਾ ਹੋਵੇਗਾ। ਉਹਨਾਂ ਦੱਸਿਆ ਕਿ ਟਰੈਫ਼ਿਕ ਕੰਟਰੋਲ ਲਈ ਸਪੈਸ਼ਲ ਲੋਕਲ ਰੂਟ ਤਿਆਰ ਕਰਕੇ ਲੋਅ ਫਲੋਰ ਬੱਸਾਂ ਚਲਾਈਆਂ ਜਾਣਗੀਆਂ ਤੇ ਸਿਟੀ ਬੱਸ ਸਰਵਿਸ ਨੂੰ ਵੀ ਇਸ ਨਾਲ ਜੋੜਿਆ ਜਾਵੇਗਾ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੌਜੂਦਾ ਸਰਕਾਰ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਉਹਨਾਂ ਆਖਿਆ ਕਿ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਫਲਾਈ ਓਵਰ ਦੀ ਜ਼ਰੂਰਤ ਹੈ ਜਿਸ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ। ਸ਼ਹਿਰ ਦੇ ਬਾਹਰ ਇੱਕ ਨਵਾਂ ਬੱਸ ਸਟੈਂਡ ਵੀ ਬਣਾਇਆ ਜਾਵੇਗਾ। ਸਿੱਧੂ ਨੇ ਆਖਿਆ ਕਿ ਸ਼ਹਿਰ ਦੀ ਸੁੰਦਰਤਾ ਦੇ ਲਈ 10 ਲੱਖ ਪੌਦੇ ਲਗਾਏ ਜਾਣਗੇ। ਇਸ ਤੋਂ ਇਲਾਵਾ ਪਾਣੀ ਦੀ ਨਿਕਾਸੀ ਦੇ ਲਈ ਅੰਡਰ ਗਰਾਊਡ ਪਾਈਪ ਪਾਏ ਜਾਣਗੇ।