• Home »
  • ਸਿਆਸਤ
  • » ਦਿੱਲੀ ਪੁਲਿਸ ਦੇ ਸਿਪਾਹੀ ਵਲੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ

ਦਿੱਲੀ ਪੁਲਿਸ ਦੇ ਸਿਪਾਹੀ ਵਲੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ

-ਪੰਜਾਬੀਲੋਕ ਬਿਊਰੋ
ਦਿੱਲੀ ਸਰਕਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਕਪਿਲ ਮਿਸ਼ਰਾ ਦੇ ਦੋਸ਼ਾਂ ‘ਤੇ ਕੇਸ ਦਰਜ ਹੋਣ ਤੇ ਸੀ ਬੀ ਆਈ ਵਲੋਂ ਪੁੱਛਗਿੱਛ ਆਰੰਭ ਕਰਨ ਮਗਰੋਂ ਕੇਜਰੀਵਾਲ ਸਰਕਾਰ ਲਈ ਸਿਰਦਰਦੀ ਇਹ ਖੜੀ ਹੋ ਗਈ ਕਿ ਉਹਨਾਂ ਦੇ ਦਫਤਰ ਵਿੱਚ ਕੰਮ ਕਰ ਰਹੇ ਬਹੁਤੇ ਅਧਿਕਾਰੀਆਂ ਨੇ ਓਥੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੂੰ ਫੋਨ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਕਿਸੇ ਸ਼ਖਸ ਨੇ ਪੁਲਿਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਇਹ ਧਮਕੀ ਦਿੱਤੀ, ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਫੋਨ ਦਿੱਲੀ ਪੁਲਿਸ ਦੇ ਇਕ ਸਿਪਾਹੀ ਵਿਕਾਸ ਦਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਸੀ ਐਮ ਕੇਜਰੀਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।