ਲੰਗਾਹ ਮਾਮਲੇ ਦੀ ਅਗਲੀ ਤਾਰੀਖ਼ 20 ਦਸੰਬਰ ਨਿਰਧਾਰਿਤ

ਜਬਰ ਜਨਾਹ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿਚ ਕਰਵਾਈ ਗਈ। ਇਸ ਦੌਰਾਨ ਡਿਊਟੀ ਮੈਜਿਸਟਰੇਟ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 20 ਦਸੰਬਰ ਨਿਰਧਾਰਿਤ ਕੀਤੀ ਹੈ।