ਮੌੜ ਮੰਡੀ ਬੰਬ ਧਮਾਕਾ-ਸੀ.ਬੀ.ਆਈ ਜਾਂਚ ਦੀ ਮੰਗ

-ਪੰਜਾਬੀਲੋਕ ਬਿਊਰੋ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਗੋਰਾ ਨੇ ਮੌੜ ਮੰਡੀ ਬੰਬ ਧਮਾਕੇ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਭੁਪਿੰਦਰ ਸਿੰਘ ਨੇ ਇਸ ਹਾਦਸੇ ਦੇ ਮਾਸਟਰਮਾਈਂਡ ਹਰਮਿੰਦਰ ਸਿੰਘ ਜੱਸੀ ਅਤੇ ਰਾਮ ਰਹੀਮ ਨੂੰ ਦੱਸਦੇ ਹੋਏ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿਵਾਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਵਿਖੇ ਇਕ ਬੰਬ ਧਮਾਕਾ ਹੋਇਆ ਸੀ ਜਿਸ ‘ਚ 5 ਬੱਚਿਆ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਸਨ।