ਦੂਸਰੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤ ਨੇ 317 ਦੌੜਾਂ

-ਪੰਜਾਬੀਲੋਕ ਬਿਊਰੋ

ਵਿਸ਼ਾਖਾਪਟਨਮ – ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ ਨੇ 4 ਵਿਕਟਾਂ ਦੇ ਨੁਕਸਾਨ ‘ਤੇ 317 ਦੌੜਾਂ ਬਣਾਈਆਂ। ਚੇਤੇਸ਼ਵਰ ਪੁਜਾਰਾ ਸ਼ਾਨਦਾਰ 119 ਦੌੜਾਂ ਬਣਾ ਕੇ ਆਊਟ ਹੋਏ ਜਦਕਿ ਕਪਤਾਨ ਵਿਰਾਟ ਕੋਹਲੀ 151 ਦੌੜਾਂ ਬਣਾ ਕੇ ਕਰੀਜ਼ ‘ਤੇ ਮੌਜੂਦ ਹਨ।