ਹੀਰੋ ਏਸ਼ੀਆ ਕੱਪ ਦੀ ਹੀਰੋ ਬਣੀ ਭਾਰਤੀ ਹਾਕੀ

-ਪੰਜਾਬੀਲੋਕ ਬਿਊਰੋ
ਭਾਰਤੀ ਹਾਕੀ ਪ੍ਰੇਮੀਆਂ ਦੀ ਖੁਸ਼ੀ ਸਾਂਭੀ ਨਹੀਂ ਜਾ ਰਹੀ, ਮੁਲਕ ਦੀ ਪੁਰਸ਼ ਹਾਕੀ ਟੀਮ ਨੇ ਮਲੇਸ਼ੀਆ ਨੂੰ ਹਰਾ ਕੇ ਹੀਰੋ ਏਸ਼ੀਆ ਕੱਪ-2017 ਦਾ ਖਿਤਾਬ ਆਪਣੇ ਨਾਂ ਕੀਤਾ। ਮੌਲਾਨਾ ਭਾਸ਼ਾਨੀ ਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਇਸ ਰੋਮਾਂਚਿਕ ਮੁਕਾਬਲੇ ‘ਚ ਭਾਰਤੀ ਟੀਮ ਨੇ ਮਲੇਸ਼ੀਆ ਨੂੰ 2-1 ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਤੀਜੀ ਵਾਰ ਇਸ ਖਿਤਾਬ ‘ਤੇ ਕਬਜ਼ਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਨੇ 2003 ਅਤੇ 2007 ‘ਚ ਚੇਨਈ ‘ਚ ਇਸ ਟੂਰਨਾਮੈਂਟ ਨੂੰ ਜਿੱਤਿਆ ਸੀ।  ਪਾਕਿਸਤਾਨ ਨੇ ਦੱਖਣੀ ਕੋਰੀਆ ਨੂੰ 6-3 ਨਾਲ ਹਰਾ ਕੇ ਕਾਂਸੀ ਤਮਗਾ ਆਪਣੇ ਨਾਂ ਕੀਤਾ।